ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਤੇ ਸੀਬੀਆਈ ਨੇ ਕੇਜਰੀਵਾਲ ਨੂੰ ਝੂਠੇ ਕੇਸ ’ਚ ਫਸਾਉਣ ਦੀ ਸਾਜ਼ਿਸ਼ ਰਚੀ: ਸੰਜੈ ਸਿੰਘ

11:37 PM Jun 25, 2024 IST

ਨਵੀਂ ਦਿੱਲੀ, 25 ਜੂੁਨ
‘ਆਪ’ ਆਗੂ ਸੰਜੈ ਸਿੰੰਘ ਨੇ ਅੱਜ ਦੋਸ਼ ਲਾਇਆ ਕਿ ਭਾਜਪਾ ਵੱਲੋਂ ਸੀਬੀਆਈ ਅਧਿਕਾਰੀਆਂ ਨਾਲ ਮਿਲ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ‘ਝੂਠੇ ਕੇਸ’ ਵਿੱਚ ਫਸਾਉਣ ਦੀ ਸਾਜ਼ਿਸ਼ ਰਚੀ ਗਈ ਹੈ। ਐਕਸ ’ਤੇ ਇੱਕ ਵੀਡੀਓ ਸੁਨੇਹੇ ’ਚ ਸੰਜੈ ਸਿੰਘ ਨੇ ਕਿਹਾ ਕਿ ਜਦੋਂ ਅਜਿਹੀਆਂ ਗੱਲਾਂ ਵਾਪਰ ਰਹੀਆਂ ਹਨ ਤਾਂ ਕਿਸੇ ਨੂੰ ਨਿਆਂ ਕਿਵੇਂ ਮਿਲ ਸਕਦਾ ਹੈ। ਪੂਰਾ ਦੇਸ਼ ਭਾਜਪਾ ਦੇ ਜ਼ੁਲਮ ਨੂੰ ਦੇਖ ਰਿਹਾ ਹੈ। ‘ਆਪ’ ਦੇ ਰਾਜ ਸਭਾ ਮੈਂਬਰ ਮੁਤਾਬਕ, ‘‘ਸਾਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੀਬੀਆਈ ਅਧਿਕਾਰੀਆਂ ਨਾਲ ਮਿਲ ਕੇ ਅਜਿਹੇ ਸਮੇਂ ਇੱਕ ਸਾਜ਼ਿਸ਼ ਰਚੀ ਹੈ ਜਦੋਂ ਸੁਪਰੀਮ ਕੋਰਟ ਤੋਂ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਦੀ ਬਹੁਤ ਜ਼ਿਆਦਾ ਸੰਭਾਵਨਾ ਹੈ। ਉਨ੍ਹਾਂ ਨੇ ਸੀਬੀਆਈ ਵੱਲੋਂ ਕੇਜਰੀਵਾਲ ਨੂੰ ਝੂਠੇ ਕੇਸ ’ਚ ਫਸਾਉਣ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾਈ ਹੈ।’’ ਹਾਲਾਂਕਿ ਇਨ੍ਹਾਂ ਦੋਸ਼ਾਂ ਦੇ ਜਵਾਬ ’ਚ ਹਾਲੇ ਤੱਕ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਜਾਂ ਭਾਜਪਾ ਨੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। -ਪੀਟੀਆਈ

Advertisement

Advertisement