For the best experience, open
https://m.punjabitribuneonline.com
on your mobile browser.
Advertisement

ਭਾਜਪਾ ਤੇ ਕਾਂਗਰਸ ਨੇ ਚੋਣ ਕਮਿਸ਼ਨ ਤੋਂ ਹੋਰ ਸਮਾਂ ਮੰਗਿਆ

07:03 AM Apr 30, 2024 IST
ਭਾਜਪਾ ਤੇ ਕਾਂਗਰਸ ਨੇ ਚੋਣ ਕਮਿਸ਼ਨ ਤੋਂ ਹੋਰ ਸਮਾਂ ਮੰਗਿਆ
Advertisement

ਨਵੀਂ ਦਿੱਲੀ: ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਭਾਜਪਾ ਤੇ ਕਾਂਗਰਸ ਦੇ ਪ੍ਰਧਾਨਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਨੋਟਿਸਾਂ ਦਾ ਜਵਾਬ ਦੇਣ ਲਈ ਭਾਜਪਾ ਨੇ ਚੋਣ ਕਮਿਸ਼ਨ ਤੋਂ ਹੋਰ ਇਕ ਹਫ਼ਤੇ ਦਾ ਅਤੇ ਕਾਂਗਰਸ ਨੇ ਦੋ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਇਹ ਨੋਟਿਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਦੇ ਆਧਾਰ ਉਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਤੇ ਕਾਂਗਰਸ ਪ੍ਰਧਾਨ ਖੜਗੇ ਨੂੰ ਜਾਰੀ ਕੀਤੇ ਗਏ ਸਨ। ਦੋਵਾਂ ਪਾਰਟੀਆਂ ਨੂੰ ਜਾਰੀ ਨੋਟਿਸਾਂ ਦਾ ਜਵਾਬ ਅੱਜ (ਸੋਮਵਾਰ) ਸਵੇਰੇ 11 ਵਜੇ ਤੱਕ ਦੇਣ ਲਈ ਆਖਿਆ ਗਿਆ ਸੀ। ਚੋਣ ਕਮਿਸ਼ਨ ਵਿਚਲੇ ਸੂਤਰਾਂ ਮੁਤਾਬਕ ਭਾਜਪਾ ਨੇ ਇਸ ਸਬੰਧੀ ਇਕ ਹਫ਼ਤੇ ਦੀ ਮੋਹਲਤ ਮੰਗੀ ਹੈ ਜਦੋਂਕਿ ਕਾਂਗਰਸ ਨੇ 14 ਦਿਨਾਂ ਦਾ ਸਮਾਂ ਦਿੱਤੇ ਜਾਣ ਦੀ ਮੰਗ ਕੀਤੀ ਹੈ। ਹਾਲੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਚੋਣ ਕਮਿਸ਼ਨ ਨੇ ਦੋਵਾਂ ਪਾਰਟੀਆਂ ਦੀ ਮੰਗ ਸਬੰਧੀ ਕੀ ਫ਼ੈਸਲਾ ਲਿਆ ਹੈ। -ਪੀਟੀਆਈ

Advertisement

Advertisement
Author Image

Advertisement
Advertisement
×