For the best experience, open
https://m.punjabitribuneonline.com
on your mobile browser.
Advertisement

ਭਾਜਪਾ ਅਤੇ ਕਾਂਗਰਸ ਨੇ ਵਿਕਾਸ ਦੇ ਨਾਂ ’ਤੇ ਲੋਕਾਂ ਨੂੰ ਗੁਮਰਾਹ ਕੀਤਾ: ਅਭੈ ਚੌਟਾਲਾ

07:42 AM Apr 25, 2024 IST
ਭਾਜਪਾ ਅਤੇ ਕਾਂਗਰਸ ਨੇ ਵਿਕਾਸ ਦੇ ਨਾਂ ’ਤੇ ਲੋਕਾਂ ਨੂੰ ਗੁਮਰਾਹ ਕੀਤਾ  ਅਭੈ ਚੌਟਾਲਾ
ਸਿਰਸਾ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਅਭੈ ਸਿੰਘ ਚੌਟਾਲਾ।
Advertisement

ਪ੍ਰਭੂ ਦਿਆਲ
ਸਿਰਸਾ, 24 ਅਪਰੈਲ
ਇੰਡੀਅਨ ਨੈਸ਼ਨਲ ਲੋਕ ਦਲ ਦੇ ਮੁੱਖ ਜਨਰਲ ਸਕੱਤਰ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਭਾਜਪਾ ਅਤੇ ਕਾਂਗਰਸ ਦੋਵੇਂ ਪਾਰਟੀਆਂ ਵਿਕਾਸ ਦੇ ਨਾਂ ’ਤੇ ਲੋਕਾਂ ਨੂੰ ਗੁਮਰਾਹ ਕਰ ਰਹੀਆਂ ਹਨ ਪਰ ਹੁਣ ਜਨਤਾ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ’ਚ ਇਨੈਲੋ ਉਮੀਦਵਾਰ ਰਿਕਾਰਡ ਵੋਟਾਂ ਨਾਲ ਜਿੱਤਣਗੇ। ਉਹ ਅੱਜ ਸਿਰਸਾ ਦੀ ਡੱਬਵਾਲੀ ਰੋਡ ’ਤੇ ਸਥਿਤ ਮਹਾਰਾਜਾ ਪੈਲੇਸ ਵਿੱਚ ਇਨੈਲੋ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ 102 ਸੀਟਾਂ ’ਤੇ ਵੋਟਿੰਗ ਦੇ ਪਹਿਲੇ ਪੜਾਅ ’ਚ ਭਾਜਪਾ ਦੀ ਹਾਲਤ ਕਮਜ਼ੋਰ ਰਹੀ। ਇਸ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਘਬਰਾ ਗਏ ਹਨ ਅਤੇ ਫਿਰ ਹਿੰਦੂ ਮੁਸਲਮਾਨ ਵਿੱਚ ਵਿਤਕਰਾ ਪਾਉਣ ਦੀ ਕੋਝੀ ਕੋਸ਼ਿਸ਼ ਕਰ ਰਹੇ ਹਨ।

Advertisement

Advertisement
Author Image

joginder kumar

View all posts

Advertisement
Advertisement
×