ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ਿਆਂ ਦੇ ਮੁੱਦੇ ’ਤੇ ਭਾਜਪਾ ਤੇ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਘੇਰਿਆ

07:13 AM Jul 19, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਜੁਲਾਈ
ਅੱਜ ਭਾਜਪਾ ਤੇ ਕਾਂਗਰਸ ਨੇ ਸੂਬਾ ਸਰਕਾਰ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਘੇਰਿਆ। ਭਾਜਪਾ ਦੇ ਸੀਨੀਅਰ ਆਗੂ ਤੇ ਪ੍ਰਦੇਸ਼ ਮੀਡੀਆ ਮੁਖੀ ਵਿਨੀਤ ਜੋਸ਼ੀ ਨੇ ਕਿਹਾ ਕਿ ‘ਆਪ’ ਸਰਕਾਰ ਦੇ 28 ਮਹੀਨਿਆਂ ਦੇ ਕਾਰਜਕਾਲ 587 ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2000 ਤੋਂ 2500 ਦੇ ਵਿਚਕਾਰ ਹੋਵੇਗੀ, ਪਰ ਕਈ ਪਰਿਵਾਰ ਕਾਰਨ ਨਹੀਂ ਦੱਸਦੇ। ਉਨ੍ਹਾਂ ਕਿਹਾ ਕਿ ਪੰਜਾਬ ’ਚੋਂ ਨਸ਼ਾ ਖਤਮ ਕਰਨ ਦੇ ਚੋਣ ਵਾਅਦੇ ਨਾਲ ਸੱਤਾ ’ਚ ਆਏ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਾਂ ਕੀ ਖਤਮ ਕਰਨਾ ਸੀ, ਸਗੋਂ ਉਨ੍ਹਾਂ ਦੇ ਰਾਜ ’ਚ ਨਸ਼ਾ ਹੁਣ ਮਹਾਮਾਰੀ ਦਾ ਰੂਪ ਧਾਰ ਚੁੱਕਿਆ ਹੈ, ਜਿਸ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ।

Advertisement

ਭਗਵੰਤ ਮਾਨ ਨਸ਼ੇ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ: ਬਾਜਵਾ

ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਦਾ ਗ੍ਰਾਫ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ‘ਆਪ’ ਸਰਕਾਰ ਦਾ ਨਸ਼ਾ ਵਿਰੋਧੀ ਅਪਰੇਸ਼ਨ ਸੂਬੇ ’ਚ ਗਤੀ ਹਾਸਲ ਕਰਨ ’ਚ ਅਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਨੂੰ ਨਸ਼ਿਆਂ ਦੀ ਓਵਰਡੋਜ਼ ਨਾਲ ਹੋਈ ਮੌਤ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।

ਮੁੱਖ ਮੰਤਰੀ ਆਪਣਾ ਵਾਅਦਾ ਪੂਰਾ ਕਰਨ: ਵੜਿੰਗ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਪੰਜਾਬ ਵਿੱਚ ‘ਆਪ’ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਹਾਲਾਤ ਸੁਧਰਨ ਦੀ ਬਜਾਏ ਵਿਗੜ ਗਈ ਹੈ। ਉਨ੍ਹਾਂ ਕਿਹਾ ਕਿ 15 ਅਗਸਤ 2023 ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਅਗਲੇ ਸਾਲ ਇਸ ਸਮੇਂ ਤੱਕ ਪੰਜਾਬ ਵਿੱਚੋਂ ਹੈਰੋਇਨ ਦਾ ਖਾਤਮਾ ਕਰ ਦਿੱਤਾ ਜਾਵੇਗਾ ਪਰ ਅਜਿਹਾ ਹੋ ਨਹੀਂ ਸਕਿਆ।

Advertisement

Advertisement
Advertisement