For the best experience, open
https://m.punjabitribuneonline.com
on your mobile browser.
Advertisement

ਭਾਜਪਾ ਨੇ ਜੰਮੂ ਕਸ਼ਮੀਰ ਲਈ ਜਾਰੀ ਕੀਤੀ 44 ਉਮੀਦਵਾਰਾਂ ਦੀ ਸੂਚੀ ਕੁੱਝ ਘੰਟਿਆਂ ਮਗਰੋਂ ਵਾਪਸ ਲੈਣ ਬਾਅਦ 16 ਉਮੀਦਵਾਰ ਐਲਾਨੇ

11:32 AM Aug 26, 2024 IST
ਭਾਜਪਾ ਨੇ ਜੰਮੂ ਕਸ਼ਮੀਰ ਲਈ ਜਾਰੀ ਕੀਤੀ 44 ਉਮੀਦਵਾਰਾਂ ਦੀ ਸੂਚੀ ਕੁੱਝ ਘੰਟਿਆਂ ਮਗਰੋਂ ਵਾਪਸ ਲੈਣ ਬਾਅਦ 16 ਉਮੀਦਵਾਰ ਐਲਾਨੇ
ਭਾਜਪਾ ਵੱਲੋਂ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਬਾਅਦ ਜੰਮੂ ’ਚ ਨਾਰਾਜ਼ ਵਰਕਰ ਨਾਅਰੇਬਾਜ਼ੀ ਕਰਦੇ ਹੋਏ।
Advertisement

ਨਵੀਂ ਦਿੱਲੀ, 26 ਅਗਸਤ
ਭਾਰਤੀ ਜਨਤਾ ਪਾਰਟੀ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ 44 ਉਮੀਦਵਾਰਾਂ ਦੀ ਪਹਿਲੀ ਸੂਚੀ ਵਾਪਸ ਲੈ ਲਈ। ਪਾਰਟੀ ਨੇ ਕਿਹਾ ਕਿ ਕੁਝ ਸੋਧ ਤੋਂ ਬਾਅਦ ਸੂਚੀ ਜਾਰੀ ਕੀਤੀ ਜਾਵੇਗੀ। ਇਸ ਮਗਰੋਂ ਪਾਰਟੀ ਨੇ 15 ਉਮੀਦਵਾਰਾਂ ਦੀ ਤਾਜ਼ਾ ਸੂਚੀ ਜਾਰੀ ਕੀਤੀ। ਇਸ ਤੋਂ ਕੁੱਝ ਘੰਟਿਆਂ ਬਾਅਦ ਪਾਰਟੀ ਨੇ ਇਕ ਹੋਰ ਉਮੀਦਵਾਰ ਦਾ ਨਾਂ ਜਾਰੀ ਕਰ ਦਿੱਤਾ। ਇਸ ਤੋਂ ਪਹਿਲਾਂ ਅੱਜ ਸਵੇਰੇ ਭਾਜਪਾ ਨੇ ਜੰਮੂ-ਕਸ਼ਮੀਰ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕੀਤਾ ਸੀ। ਸ੍ਰੀ ਜੇਪੀ ਨੱਢਾ ਦੀ ਪ੍ਰਧਾਨਗੀ ਹੇਠ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਸੀ। ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਮੌਜੂਦ ਸਨ। ਜੰਮੂ-ਕਸ਼ਮੀਰ ਵਿੱਚ ਤਿੰਨ ਪੜਾਵਾਂ ਵਿੱਚ 18, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ। ਜੰਮੂ-ਕਸ਼ਮੀਰ ਵਿੱਚ ਕੁੱਲ 90 ਵਿਧਾਨ ਸਭਾ ਹਲਕੇ ਹਨ, ਜਿਨ੍ਹਾਂ ਵਿੱਚੋਂ 7 ਸੀਟਾਂ ਅਨੁਸੂਚਿਤ ਜਾਤੀਆਂ ਲਈ ਅਤੇ 9 ਸੀਟਾਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਹਨ।

Advertisement
Advertisement
Author Image

Advertisement
×