ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਨੇ ਜੰਮੂ ਕਸ਼ਮੀਰ ਲਈ ਜਾਰੀ ਕੀਤੀ 44 ਉਮੀਦਵਾਰਾਂ ਦੀ ਸੂਚੀ ਕੁੱਝ ਘੰਟਿਆਂ ਮਗਰੋਂ ਵਾਪਸ ਲੈਣ ਬਾਅਦ 15 ਉਮੀਦਵਾਰ ਐਲਾਨੇ

11:32 AM Aug 26, 2024 IST

ਨਵੀਂ ਦਿੱਲੀ, 26 ਅਗਸਤ
ਭਾਰਤੀ ਜਨਤਾ ਪਾਰਟੀ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ 44 ਉਮੀਦਵਾਰਾਂ ਦੀ ਪਹਿਲੀ ਸੂਚੀ ਵਾਪਸ ਲੈ ਲਈ। ਪਾਰਟੀ ਨੇ ਕਿਹਾ ਕਿ ਕੁਝ ਸੋਧ ਤੋਂ ਬਾਅਦ ਸੂਚੀ ਜਾਰੀ ਕੀਤੀ ਜਾਵੇਗੀ। ਇਸ ਮਗਰੋਂ ਪਾਰਟੀ ਨੇ 15 ਉਮੀਦਵਾਰਾਂ ਦੀ ਤਾਜ਼ਾ ਸੂਚੀ ਜਾਰੀ ਕੀਤੀ। ਇਸ ਤੋਂ ਪਹਿਲਾਂ ਅੱਜ ਸਵੇਰੇ ਭਾਜਪਾ ਨੇ ਜੰਮੂ-ਕਸ਼ਮੀਰ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕੀਤਾ ਸੀ। ਸ੍ਰੀ ਜੇਪੀ ਨੱਢਾ ਦੀ ਪ੍ਰਧਾਨਗੀ ਹੇਠ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਸੀ। ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਮੌਜੂਦ ਸਨ। ਜੰਮੂ-ਕਸ਼ਮੀਰ ਵਿੱਚ ਤਿੰਨ ਪੜਾਵਾਂ ਵਿੱਚ 18, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ। ਜੰਮੂ-ਕਸ਼ਮੀਰ ਵਿੱਚ ਕੁੱਲ 90 ਵਿਧਾਨ ਸਭਾ ਹਲਕੇ ਹਨ, ਜਿਨ੍ਹਾਂ ਵਿੱਚੋਂ 7 ਸੀਟਾਂ ਅਨੁਸੂਚਿਤ ਜਾਤੀਆਂ ਲਈ ਅਤੇ 9 ਸੀਟਾਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਹਨ।

Advertisement

Advertisement
Advertisement