ਭਾਜਪਾ ਨੇ ਸਤ ਸ਼ਰਮਾ ਨੂੰ ਜ਼ਮੂ ਕਸ਼ਮੀਰ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ
03:42 PM Nov 03, 2024 IST
ਨਵੀਂ ਦਿੱਲੀ, 3 ਨਵੰਬਰ
ਭਾਰਤੀ ਜਨਤਾ ਪਾਰਅੀ ਨੇ ਸੀਨੀਅਰ ਆਗੂ ਸਤ ਸ਼ਰਮਾ ਨੂੰ ਅੱਜ ਪਾਰਟੀ ਦੀ ਜੰਮੂ ਕਸ਼ਮੀਰ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ। ਉਹ ਸਾਬਕਾ ਪ੍ਰਦੇਸ਼ ਪ੍ਰਧਾਨ ਰਵਿੰਦਰ ਰੈਨਾ ਦੀ ਜਗ੍ਹਾ ਲੈਣਗੇ। ਭਾਜਪਾ ਦੇ ਜਨਰਲ ਸਕੱਤਰ ਅਰੁਨ ਸਿੰਘ ਵੱਲੋਂ ਜਾਰੀ ਇਕ ਬਿਆਨ ਰਾਹੀਂ ਇਹ ਐਲਾਨ ਕੀਤਾ ਗਿਆ। ਜੰਮੂ ਕਸ਼ਮੀਰ ਵਿੱਚ ਹਾਲ ’ਚ ਸੰਪੰਨ ਵਿਧਾਨ ਸਭਾ ਚੋਣਾਂ ਦੌਰਾਨ ਸਤ ਸ਼ਰਮਾ ਨੂੰ ਟਿਕਟ ਨਹੀਂ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸੂਬਾ ਇਕਾਈ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਸੀ। ਰੈਨਾ ਨੂੰ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਨੌਸ਼ਹਿਰਾ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਲੰਬੇ ਸਮੇਂ ਤੱਕ ਸੂਬਾ ਪ੍ਰਧਾਨ ਰਹੇ ਰੈਨਾ ਨੂੰ ਪਾਰਟੀ ਦੀ ਕੌਮੀ ਕਾਰਜਕਾਰਨੀ ਦਾ ਮੈਂਬਰ ਬਣਾਇਆ ਗਿਆ ਹੈ। ਪ੍ਰੈੱਸ ਬਿਆਨ ਵਿੱਚ ਕਿਹਾ ਗਿਆ ਕਿ ਦੋਵੇਂ ਨਿਯੁਕਤੀਆਂ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੀਆਂ। -ਪੀਟੀਆਈ
Advertisement
Advertisement