ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਨਿਯੁਕਤ ਕਰਦੀ ਹੈ ਕਾਗਜ਼ੀ ਮੁੱਖ ਮੰਤਰੀ: ਗਰਗ

09:38 AM May 25, 2024 IST

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 24 ਮਈ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਟਿਆਲਾ ਰੈਲੀ ’ਚ ਦਿੱਤੇ ਉਸ ਬਿਆਨ ’ਤੇ ਪਲਟਵਾਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ‘ਕਾਗ਼ਜ਼ੀ ਮੁੱਖ ਮੰਤਰੀ’ ਕਿਹਾ ਸੀ। ਪਾਰਟੀ ਨੇ ਕਿਹਾ ਕਿ ਸ੍ਰੀ ਮੋਦੀ ਨੂੰ ਪਹਿਲਾਂ ਆਪਣੀ ਪਾਰਟੀ ਨੂੰ ਦੇਖਣ ਦੀ ਲੋੜ ਹੈ, ਉਨ੍ਹਾਂ ਨੂੰ ਲੱਗਦਾ ਹੈ ਕਿ ਹਰ ਸਿਆਸੀ ਪਾਰਟੀ ਭਾਜਪਾ ਵਾਂਗ ਤਾਨਾਸ਼ਾਹ ਹੈ। ‘ਆਪ’ ਦੇ ਤਰਜ਼ਮਾਨ ਨੀਲ ਗਰਗ ਨੇ ਕਿਹਾ ਕਿ ਕਾਗ਼ਜ਼ੀ ਮੁੱਖ ਮੰਤਰੀ ਨਿਯੁਕਤ ਕਰਨਾ ਭਾਜਪਾ ਦੀ ਸ਼ੈਲੀ ਹੈ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਉਨ੍ਹਾਂ ਨੇ ਸ਼ਿਵਰਾਜ ਸਿੰਘ ਚੌਹਾਨ ਦੇ ਚਿਹਰੇ ’ਤੇ ਚੋਣ ਲੜੀ, ਫਿਰ ਉਨ੍ਹਾਂ ਨੇ ਮੋਹਨ ਯਾਦਵ ਨੂੰ ਮੁੱਖ ਮੰਤਰੀ ਬਣਾ ਦਿੱਤਾ। ਇਸੇ ਤਰ੍ਹਾਂ ਝਾਰਖੰਡ ਅਤੇ ਰਾਜਸਥਾਨ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਵੱਖ-ਵੱਖ ਵਿਅਕਤੀਆਂ ਨੂੰ ਪੇਸ਼ ਕੀਤਾ ਪਰ ਚੋਣਾਂ ਜਿੱਤ ਕੇ ਉਨ੍ਹਾਂ ਨੇ ਆਪਣਾ ‘ਕਾਗ਼ਜ਼ੀ’ ਮੁੱਖ ਮੰਤਰੀ ਲੋਕਾਂ ’ਤੇ ਥੋਪ ਦਿੱਤਾ। ਬੁਲਾਰੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਤੰਤਰੀ ਢੰਗ ਨਾਲ ਕੰਮ ਕਰਦੀ ਹੈ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਉਨ੍ਹਾ 3 ਕਰੋੜ ਪੰਜਾਬੀਆਂ ਨੂੰ ਪੁੱਛਿਆ ਸੀ ਕਿ ਉਹ ਆਪਣਾ ਮੁੱਖ ਮੰਤਰੀ ਉਮੀਦਵਾਰ ਵਜੋਂ ਕਿਸ ਨੂੰ ਦੇਖਣਾ ਚਾਹੁੰਦੇ ਹਨ? ਪੰਜਾਬ ਦੇ ਲੋਕਾਂ ਨੇ ਆਪਣੀਆਂ ਕਾਲਾਂ ਅਤੇ ਟੈਕਸਟ ਸੁਨੇਹਿਆਂ ਰਾਹੀਂ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਲਈ ਮੁੱਖ ਮੰਤਰੀ ਦਾ ਚਿਹਰਾ ਚੁਣਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਿੰਨ ਕਰੋੜ ਪੰਜਾਬੀਆਂ ਨੇ ਚੁਣਿਆ ਹੈ।

Advertisement

Advertisement
Advertisement