ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਖੇਤਰੀ ਪਾਰਟੀਆਂ ਦੀ ਹੋਂਦ ਖ਼ਤਮ ਕਰਨ ਲੱਗੀ: ਕੇਪੀ

09:18 AM May 05, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 4 ਮਈ
ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਭਾਜਪਾ ਤੇ ਕਾਂਗਰਸ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿੱਚ ਭਾਜਪਾ ਖੇਤਰੀ ਪਾਰਟੀਆਂ ਦੀ ਹੋਂਦ ਨੂੰ ਖਤਮ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿੱਚੋਂ ਵੰਨ-ਸੁਵੰਨਤਾ ਖਤਮ ਕਰਨਾ ਚਾਹੁੰਦੀ ਹੈ। ਭਾਜਪਾ ਦੇਸ਼ ਦੀ ਵਿਰਾਸਤ ਨੂੰ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਖਦਸ਼ਾ ਜ਼ਾਹਿਰ ਕੀਤਾ ਕਿ ਜੇ ਖੇਤਰੀ ਪਾਰਟੀਆਂ ਨਾ ਬਚੀਆਂ ਤਾਂ ਲੋਕਤੰਤਰ ਵੀ ਨਹੀਂ ਬਚੇਗਾ।
ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਕੀਤਾ ਕਿ ਭਾਜਪਾ ਦੋ ਗੇੜਾਂ ਦੀਆਂ ਚੋਣਾਂ ਵਿੱਚ ਪੱਛੜ ਗਈ ਹੈ। ਇਸੇ ਕਰਕੇ ਹੁਣ ਪ੍ਰਧਾਨ ਮੰਤਰੀ ਸਣੇ ਸਾਰੀ ਭਾਜਪਾ ਲੀਡਰਸ਼ਿਪ 10 ਸਾਲਾਂ ਦੀ ਪ੍ਰਾਪਤੀਆਂ ਦੀ ਥਾਂ ਹਿੰਦੂਤਵ ਦਾ ਮੁੱਦਾ ਉਭਾਰ ਕੇ ਵੋਟਾਂ ਦਾ ਧੁਰਵੀਕਰਨ ਕਰਨ ਦੀ ਕੋਸ਼ਿਸ਼ ਵਿੱਚ ਲੱਗ ਗਈ ਹੈ।
ਕਾਂਗਰਸ ਦੇ ਸਾਬਕਾ ਪ੍ਰਧਾਨ ਰਹੇ ਮਹਿੰਦਰ ਸਿੰਘ ਕੇਪੀ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ 10 ਸਾਲ ਤੱਕ ਉਨ੍ਹਾਂ ਨਾਲ ਧ੍ਰੋਹ ਕਮਾਇਆ ਹੈ। ਕੇਪੀ ਨੇ ਲੋਕਾਂ ਨੂੰ ਮੁਖਾਤਿਬ ਹੁੰਦਿਆ ਕਿਹਾ ਕਿ ਜਿਹੜੇ ਐੱਮਪੀ ਨੇ ਪੰਜ ਸਾਲ ਜਿਸ ਹਲਕੇ ਵਿੱਚ ਗਰਾਂਟਾਂ ਵੰਡੀਆਂ ਹੋਣ, ਲੋਕਾਂ ਦੇ ਸੁੱਖ -ਦੁੱਖ ਵਿੱਚ ਸ਼ਾਮਿ ਹੋਏ ਹੋਣ, ਉਨ੍ਹਾਂ ਨੂੰ ਇਕਦਮ ਕਹਿ ਦਿੱਤਾ ਜਾਵੇ ਕਿ ਹੋਰ ਹਲਕੇ ਤੋਂ ਚੋਣ ਲੜ ਲਵੋ। ਉਨ੍ਹਾਂ ਕਿਹਾ ਕਿ ਦੋ ਵਾਰ ਮੰਤਰੀ ਰਹੇ ਤੇ ਇੱਕ ਵਾਰ ਮੈਂਬਰ ਪਾਰਲੀਮੈਂਟ ਰਹੇ ਆਗੂ ਨਾਲ ਅਜਿਹਾ ਵਤੀਰਾ ਕਾਂਗਰਸ ਹਾਈਕਮਾਂਡ ਨੂੰ ਸ਼ੋਭਾ ਨਹੀਂ ਸੀ ਦਿੰਦਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਹਿਲੀ ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਖੇਤਰੀ ਪਾਰਟੀ ਨੂੰ ਬਚਾਉਣ ਲਈ ਹੰਭਲਾ ਮਾਰੋ।

Advertisement

Advertisement
Advertisement