For the best experience, open
https://m.punjabitribuneonline.com
on your mobile browser.
Advertisement

ਭਾਜਪਾ ਕਿਸਾਨਾਂ ਦੀ ਸਭ ਤੋਂ ਵੱਡੀ ਦੁਸ਼ਮਣ: ਰਾਜਾ ਵੜਿੰਗ

08:06 AM Sep 21, 2024 IST
ਭਾਜਪਾ ਕਿਸਾਨਾਂ ਦੀ ਸਭ ਤੋਂ ਵੱਡੀ ਦੁਸ਼ਮਣ  ਰਾਜਾ ਵੜਿੰਗ
ਪਿੰਡ ਤਿਲੋਕੇਵਾਲਾ ’ਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਰਾਜਾ ਵੜਿੰਗ।
Advertisement

ਭੁਪਿੰਦਰ ਪੰਨੀਵਾਲੀਆ
ਕਾਲਾਂਵਾਲੀ, 20 ਸਤੰਬਰ
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਾਲਾਂਵਾਲੀ ਤੋਂ ਕਾਂਗਰਸੀ ਉਮੀਦਵਾਰ ਸ਼ੀਸ਼ਪਾਲ ਕੇਹਰਵਾਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਪੇਂਡੂ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਕਿਸਾਨਾਂ ਦੀ ਸਭ ਤੋਂ ਵੱਡੀ ਦੁਸ਼ਮਣ ਹੈ, ਜੋ ਹਮੇਸ਼ਾ ਕਿਸਾਨ ਵਿਰੋਧੀ ਫੈਸਲੇ ਲੈਂਦੀ ਹੈ। ਇਸ ਦੌਰਾਨ ਪਿੰਡ ਤਾਰੂਆਣਾ, ਤਿਲੋਕੇਵਾਲਾ, ਖਤਰਾਵਾਂ, ਭਾਦੜਾ, ਬੀਰੂਵਾਲਾ ਗੁੜ੍ਹਾ, ਝੋਰੜਰੋਹੀ, ਥਿਰਾਜ, ਭੀਮਾ, ਫੱਗੂ, ਸੂਰਤੀਆ ਤੇ ਰੋੜੀ ਚੋਣ ਜਲਸਿਆਂ ’ਚ ਸੰਸਦ ਮੈਂਬਰ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਕਿਸਾਨ ਵਿਰੋਧੀ ਤਿੰਨ ਕਾਨੂੰਨ ਬਣੇ, ਜਿਸ ਕਰਕੇ ਕਿਸਾਨਾਂ ਨੂੰ ਦਿੱਲੀ ਵਿੱਚ ਮੋਰਚਾ ਲਾਉਣਾ ਪਿਆ। ਇਸ ਦੌਰਾਨ 750 ਕਿਸਾਨਾਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ। ਉਨ੍ਹਾਂ ਦਿਹਾਤੀ ਵੋਟਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਚੰਗੇ ਕੱਲ੍ਹ ਅਤੇ ਭਵਿੱਖ ਦੇ ਵਿਕਾਸ ਲਈ ਕਾਂਗਰਸੀ ਉਮੀਦਵਾਰ ਸ਼ੀਸ਼ਪਾਲ ਕੇਹਰਵਾਲਾ ਨੂੰ ਚੁਣਨ। ਕਾਲਾਂਵਾਲੀ ਤੋਂ ਕਾਂਗਰਸੀ ਉਮੀਦਵਾਰ ਸ਼ੀਸ਼ਪਾਲ ਕੇਹਰਵਾਲਾ ਨੇ ਕਿਹਾ ਕਿ ਭਾਜਪਾ ਨੇ ਵਿਕਾਸ ਦੇ ਮਾਮਲੇ ’ਚ ਕਾਲਾਂਵਾਲੀ ਹਲਕੇ ਨਾਲ ਹਮੇਸ਼ਾ ਵਿਤਕਰਾ ਕੀਤਾ ਹੈ।

Advertisement

Advertisement
Advertisement
Author Image

sukhwinder singh

View all posts

Advertisement