ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਨੇ ਲੋਕ ਸਭਾ ਚੋਣਾਂ ਦਾ ਬਿਗੁਲ ਬਜਾਇਆ

08:54 AM Feb 11, 2024 IST
ਪਾਰਟੀ ਦਫਤਰ ਵਿੱਚ ਚੋਣ ਦਫ਼ਤਰ ਦਾ ਉਦਘਾਟਨ ਕਰਦੇ ਹੋਏ ਵਿਜੇ ਰੁਪਾਨੀ।

ਮੁਕੇਸ਼ ਕੁਮਾਰ
ਚੰਡੀਗੜ੍ਹ, 10 ਫਰਵਰੀ
ਭਾਜਪਾ ਚੰਡੀਗੜ੍ਹ ਨੇ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਹੈ। ਸ਼ਨਿਚਰਵਾਰ ਨੂੰ ਚੰਡੀਗੜ੍ਹ ਭਾਜਪਾ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਇੱਥੇ ਸੈਕਟਰ-33 ਸਥਿਤ ਭਾਜਪਾ ਪ੍ਰਦੇਸ਼ ਦਫ਼ਤਰ ‘ਕਮਲਮ’ ਵਿੱਚ ਅਗਾਮੀ ਲੋਕ ਸਭਾ ਚੋਣਾਂ ਲਈ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਵਿਜੇ ਰੁਪਾਨੀ ਨੇ ਕਿਹਾ ਕਿ ਲੋਕ ਸਭਾ ਚੋਣਾਂ ’ਚ ਕੁਝ ਹੀ ਦਿਨ ਬਾਕੀ ਹਨ ਅਤੇ ਭਾਜਪਾ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਅੱਗੇ ਕਿਹਾ ਕਿ ਉਮੀਦਵਾਰ ਕੌਣ ਹੋਵੇਗਾ, ਇਹ ਕੋਈ ਮਹੱਤਵਪੂਰਨ ਨਹੀਂ ਹੈ, ਪਾਰਟੀ ਚੋਣ ਲੜਦੀ ਹੈ ਉਮੀਦਵਾਰ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦੇ ਸਾਰੇ ਵਰਕਰਾਂ ਨੂੰ ਚੰਡੀਗੜ੍ਹ ਵਿੱਚ ਭਾਜਪਾ ਦੀ ਜਿੱਤ ਲਈ ਕੰਮ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਗਾਰੰਟੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਹਿਤੈਸ਼ੀ ਸਕੀਮਾਂ ਸਦਕਾ ਕੇਂਦਰ ਵਿੱਚ ਲਗਾਤਾਰ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੇਗੀ।
ਸ੍ਰੀ ਰੁਪਾਨੀ ਨੇ ਕਿਹਾ ਕਿ ਵਿਰੋਧੀ ਧਿਰ ਦੇਸ਼ ’ਚ ਆਪਣੀ ਪਛਾਣ ਅਤੇ ਭਰੋਸਾ ਗੁਆ ਚੁੱਕੀ ਹੈ, ਵਿਰੋਧੀ ਧਿਰ ਕਿਤੇ ਨਜ਼ਰ ਨਹੀਂ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਚੰਡੀਗੜ੍ਹ ’ਚ ‘ਕਮਲ’ ਦੁਬਾਰਾ ਖਿੜੇਗਾ। ਇਸ ਤੋਂ ਪਹਿਲਾਂ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਹਲਕਾ ਇੰਚਾਰਜ ਵਿਜੇ ਰੁਪਾਨੀ ਦਾ ਸਵਾਗਤ ਕੀਤਾ ਅਤੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਤਿਆਰੀਆਂ ਤੋਂ ਜਾਣੂ ਕਰਵਾਇਆ ਅਤੇ ਵਿਸ਼ਵਾਸ ਦਿਵਾਇਆ ਕਿ ਚੰਡੀਗੜ੍ਹ ਵਿੱਚ ਵਰਕਰਾਂ ਦੇ ਜ਼ੋਰ ’ਤੇ ਭਾਜਪਾ ਤੀਜੀ ਵਾਰ ਲੋਕ ਸਭਾ ਸੀਟ ਜਿੱਤੇਗੀ।

Advertisement

Advertisement
Advertisement