ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣਾਂ ’ਚ ਕੁਝ ਵੀ ਕਰ ਸਕਦੀ ਹੈ ਭਾਜਪਾ: ਰਾਜਾ ਵੜਿੰਗ

07:44 AM May 09, 2024 IST

ਲੁਧਿਆਣਾ, 8 ਮਈ
ਜੰਮੂ ਵਿੱਚ ਭਾਰਤੀ ਹਵਾਈ ਸੈਨਾ ਦੇ ਕਾਫਲੇ ’ਤੇ ਹੋਏ ਅੱਤਿਵਾਦੀ ਹਮਲੇ ਬਾਰੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਅੱਜ ਅਜਿਹੀ ਹੀ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਚੋਣਾਂ ’ਚ ਕੁਝ ਵੀ ਕਰ ਸਕਦੀ ਹੈ। ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਪੁਲਵਾਮਾ ਹਮਲਾ ਹਾਲੇ ਵੀ ਰਹੱਸ ਬਣਿਆ ਹੋਇਆ ਹੈ ਜਿਸ ਬਾਰੇ ਤਤਕਾਲੀ ਲੈਫਟੀਨੈਂਟ ਗਵਰਨਰ ਨੇ ਵੀ ਸਵਾਲ ਚੁੱਕੇ ਸਨ। ਇਸ ਵਿੱਚ ਕੋਈ ਨਵੀਂ ਗੱਲ ਨਹੀਂ ਹੈ ਕਿਉਂਕਿ ਚੋਣਾਂ ਦੌਰਾਨ ਭਾਜਪਾ ਕੁਝ ਵੀ ਕਰ ਸਕਦੀ ਹੈ।’
ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਦੋਸ਼ ਲਾਇਆ ਸੀ ਕਿ ਜਦੋਂ ਚੋਣਾਂ ਆਉਂਦੀਆਂ ਹਨ ਤਾਂ ਭਾਜਪਾ ਦੀ ਜਿੱਤ ਲਈ ਅਜਿਹੇ ਸਟੰਟ ਕੀਤੇ ਜਾਂਦੇ ਹਨ। ਇਹ ਪਹਿਲਾਂ ਤੋਂ ਯੋਜਨਾਬੱਧ ਕੀਤੇ ਹਮਲੇ ਸਨ ਤੇ ਇਨ੍ਹਾਂ ਵਿੱਚ ਕੋਈ ਸਚਾਈ ਨਹੀਂ ਹੈ। ਸਾਬਕਾ ਮੁੱਖ ਮੰਤਰੀ ਦੇ ਬਿਆਨ ਤੋਂ ਬਾਅਦ ਭਾਜਪਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਭਾਰਤੀ ਜਨਤਾ ਪਾਰਟੀ ਦੇ ਆਗੂ ਰਵੀਸ਼ੰਕਰ ਪ੍ਰਸਾਦ ਨੇ ਕਿਹਾ, ‘ਇਹ ਲੋਕ ਦਹਿਸ਼ਤਗਰਦਾਂ ਨਾਲ ਸਮਝੌਤੇ ਕਰਦੇ ਹਨ ਤੇ ਕੌਮੀ ਸੁਰੱਖਿਆ ਮਾਮਲੇ ਵਿਚ ਅਤਿਵਾਦੀਆਂ ਦੇ ਹੱਕ ’ਚ ਬੋਲ ਰਹੇ ਹਨ। ਉੜੀ ਅਤੇ ਬਾਲਾਕੋਟ ਤੋਂ ਬਾਅਦ ਰਾਹੁਲ ਗਾਂਧੀ ਨੇ ਸਬੂਤ ਮੰਗੇ ਸਨ। ਉਹ ਕਹਿੰਦੇ ਹਨ ਕਿ ਅਸੀਂ (ਭਾਜਪਾ) ਸ਼ਹਾਦਤਾਂ ’ਤੇ ਰਾਜਨੀਤੀ ਕਰਦੇ ਹਾਂ। ਹੁਣ ਵੀ ਅਜਿਹਾ ਹੀ ਹੋ ਰਿਹਾ ਹੈ। ਇਹ ਲੋਕ ਅਤਿਵਾਦੀਆਂ ਨਾਲ ਸਮਝੌਤੇ ਕਰਦੇ ਹਨ ਤੇ ਉਹ ਪੀਐੱਫਆਈ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰਦੇ ਕਿਉਂਕਿ ਉਹ ਵੋਟ ਬੈਂਕ ਚਾਹੁੰਦੇ ਹਨ ਪਰ ਅਜਿਹਾ ਕਰ ਕੇ ਸ਼ਹੀਦਾਂ ਦਾ ਮਜ਼ਾਕ ਨਹੀਂ ਉਡਾਇਆ ਜਾਣਾ ਚਾਹੀਦਾ।’’ -ਏਐੱਨਆਈ

Advertisement

ਕਿਸਾਨ ਦੀ ਮੌਤ ਲਈ ਜ਼ਿੰਮੇਵਾਰੀ ਪ੍ਰਨੀਤ ਕੌਰ ਖ਼ਿਲਾਫ਼ ਕੇਸ ਦਰਜ ਹੋਵੇ: ਰਾਜਾ ਵੜਿੰਗ

ਪਟਿਆਲਾ (ਪੱਤਰ ਪ੍ਰੇਰਕ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਨੇ ਪਟਿਆਲਾ ’ਤੇ ਲੰਬਾ ਸਮਾਂ ਰਾਜ ਕੀਤਾ ਪਰ ਅਮਰਿੰਦਰ ਨੂੰ ਪਟਿਆਲਾ ਦੇ ਆਮ ਲੋਕਾਂ ਦੇ 10 ਨਾਮ ਵੀ ਯਾਦ ਨਹੀਂ ਹੋਣਗੇ। ਕੀ ਉਹ ਇਸ ਗਰਮੀ ਵਿੱਚ ਮਹਿਲਾਂ ਵਿੱਚੋਂ ਨਿਕਲ ਕੇ ਪ੍ਰਚਾਰ ਕਰਨ ਲਈ ਲੋਕਾਂ ਤੱਕ ਪਹੁੰਚ ਕਰਨਗੇ? ਨਿੱਜੀ ਮੁਫਾਦਾਂ ਅਤੇ ਏਜੰਸੀਆਂ ਦੇ ਡਰ ਕਰਕੇ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ ਜਦਕਿ ਅੱਜ ਦਾ ਸਮਾਂ ਭਾਰਤ ਦੇ ਸੰਵਿਧਾਨ ਨਾਲ ਖੜ੍ਹਨ ਦਾ ਸੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਦੀ ਮੌਤ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਭਾਜਪਾ ਦੀ ਉਮੀਦਵਾਰ ’ਤੇ ਵੀ ਪਰਚਾ ਦਰਜ ਹੋਣਾ ਚਾਹੀਦਾ ਹੈ ਤੇ ਤੁਰੰਤ ਜੇਲ੍ਹ ਵਿੱਚ ਸੁੱਟਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਭਾਜਪਾ ਬੁਰੀ ਤਰ੍ਹਾਂ ਹਾਰ ਰਹੀ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪ੍ਰਨੀਤ ਕੌਰ ਨੇ ਸੰਸਦ ਵਿਚ ਇਕ ਵੀ ਅਜਿਹਾ ਮੁੱਦਾ ਨਹੀਂ ਉਠਾਇਆ ਜਿਸ ਦਾ ਸਰੋਕਾਰ ਦੇਸ਼ ਦੇ ਲੋਕਾਂ ਨਾਲ, ਸੰਵਿਧਾਨ ਦੀ ਆਜ਼ਾਦੀ ਨਾਲ ਜਾਂ ਪੰਜਾਬ ਵਾਸੀਆਂ ਨਾਲ ਹੋਵੇ।

Advertisement
Advertisement
Advertisement