ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿੱਟੂ ਨੂੰ ਹਰਿਆਣਾ ਤੋਂ ਰਾਜ ਸਭਾ ਭੇਜ ਸਕਦੀ ਹੈ ਭਾਜਪਾ

06:36 AM Aug 01, 2024 IST

ਪ੍ਰਦੀਪ ਸ਼ਰਮਾ
ਚੰਡੀਗੜ੍ਹ, 31 ਜੁਲਾਈ
ਭਾਰਤੀ ਜਨਤਾ ਪਾਰਟੀ ਵੱਲੋਂ ਰੇਲਵੇ ਤੇ ਫੂਡ ਪ੍ਰੋਸੈਸਿੰਗ ਬਾਰੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਹਰਿਆਣਾ ਤੋਂ ਰਾਜ ਸਭਾ ਵਿੱਚ ਭੇਜਿਆ ਜਾ ਸਕਦਾ ਹੈ। ਬਿੱਟੂ ਹਰਿਆਣਾ ਵਿੱਚ ਖ਼ਾਲੀ ਪਈ ਇੱਕੋ-ਇੱਕ ਰਾਜ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ।
ਸੂਤਰਾਂ ਨੇ ਦੱਸਿਆ ਕਿ ਬਿੱਟੂ ਨੂੰ ਹਰਿਆਣਾ ’ਚ ਖ਼ਾਲੀ ਪਈ ਰਾਜ ਸਭਾ ਦੀ ਸੀਟ ਤੋਂ ਭਾਜਪਾ ਦਾ ਉਮੀਦਵਾਰ ਬਣਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ ਕਿਉਂਕਿ ਭਗਵਾਂ ਪਾਰਟੀ ਦੀ ਅੱਖ ਹਰਿਆਣਾ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਚੰਗਾ ਪ੍ਰਭਾਵ ਰੱਖਦੇ ਸਿੱਖ ਭਾਈਚਾਰੇ ਦੀਆਂ ਵੋਟਾਂ ’ਤੇ ਲੱਗੀ ਹੋਈ ਹੈ। ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦਾ ਪੋਤਾ ਹੈ। ਬੇਅੰਤ ਸਿੰਘ ਦੀ 1995 ਵਿੱਚ ਅਤਿਵਾਦੀਆਂ ਨੇ ਹੱਤਿਆ ਕਰ ਦਿੱਤੀ ਸੀ। ਭਾਜਪਾ ਕੋਲ ਸੂਬੇ ਵਿੱਚ ਕੋਈ ਵੀ ਪ੍ਰਸਿੱਧ ਸਿੱਖ ਚਿਹਰਾ ਨਹੀਂ ਹੈ, ਜਿਸ ਵਾਸਤੇ ਪਾਰਟੀ ਕੇਂਦਰੀ ਰਾਜ ਮੰਤਰੀ ਬਿੱਟੂ ਦੇ ਨਾਮ ’ਤੇ ਵਿਚਾਰ ਕਰ ਰਹੀ ਹੈ।

Advertisement

ਬਿੱਟੂ ਦੀ ਨਾਮਜ਼ਦਗੀ ਨਾਲ ਸਿੱਖ ਜਥੇਬੰਦੀਆਂ ਵੱਲੋਂ ਹਰਿਆਣਾ ਵਿੱਚ ਸਿੱਖ ਭਾਈਚਾਰੇ ਨੂੰ ਢੁਕਵੀਂ ਨੁਮਾਇੰਦਗੀ ਨਾ ਦੇਣ ਦੇ ਲਗਾਏ ਜਾਂਦੇ ਦੋਸ਼ਾਂ ਨੂੰ ਵੀ ਠੱਲ੍ਹ ਪਵੇਗੀ। ਇਕ ਸੀਨੀਅਰ ਪਾਰਟੀ ਆਗੂ ਨੇ ਕਿਹਾ ਕਿ ਬਿੱਟੂ ਦੀ ਰਾਜ ਸਭਾ ਲਈ ਨਾਮਜ਼ਦਗੀ ਬਾਜ਼ੀ ਪਲਟਣ ਵਾਲੀ ਸਾਬਿਤ ਹੋ ਸਕਦੀ ਹੈ। ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਲੁਧਿਆਣਾ ਤੋਂ ਭਾਜਪਾ ਦੀ ਟਿਕਟ ’ਤੇ ਹਾਰਨ ਤੋਂ ਬਾਅਦ ਬਿੱਟੂ ਕੋਲ ਦਸੰਬਰ ਮਹੀਨੇ ਦੇ ਅੱਧ ਤੱਕ ਦਾ ਸਮਾਂ ਹੈ। ਉਦੋਂ ਤੱਕ ਉਨ੍ਹਾਂ ਨੂੰ ਚੁਣ ਕੇ ਸੰਸਦ (ਲੋਕ ਸਭਾ ਜਾਂ ਰਾਜ ਸਭਾ) ਵਿੱਚ ਪਹੁੰਚਣਾ ਹੋਵੇਗਾ। ਇਸ ਵੇਲੇ ਹਰਿਆਣਾ ਸਰਕਾਰ ਵਿੱਚ ਵੀ ਕੋਈ ਸਿੱਖ ਮੰਤਰੀ ਨਹੀਂ ਹੈ ਕਿਉਂਕਿ ਨਾਇਬ ਸਿੰਘ ਸੈਣੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸੂਬੇ ਦੇ ਇੱਕੋ ਇੱਕ ਸਿੱਖ ਭਾਜਪਾ ਵਿਧਾਇਕ ਸੰਦੀਪ ਸਿੰਘ ਨੂੰ ਵੀ ਮੰਤਰੀ ਮੰਡਲ ਤੋਂ ਲਾਂਭੇ ਕਰ ਦਿੱਤਾ ਗਿਆ ਸੀ।

Advertisement
Advertisement
Tags :
BJPFood Processing on RailwaysPunjabi khabarPunjabi NewsRavneet Singh Bittu