ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਵਿਧਾਨ ਸਭਾ ਚੋਣਾਂ: ਪਿਹੋਵਾ ਤੋਂ ਭਾਜਪਾ ਉਮੀਦਵਾਰ ਕੰਵਲਜੀਤ ਅਜਰਾਨਾ ਨੇ ਟਿਕਟ ਮੋੜੀ

02:35 PM Sep 10, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੰਵਲਜੀਤ ਸਿੰਘ ਅਜਰਾਨਾ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਸਤੰਬਰ
ਕੁਰੂਕਸ਼ੇਤਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕੇ ਪਿਹੋਵਾ ਤੋਂ ਭਾਜਪਾ ਉਮੀਦਵਾਰ ਕੰਵਲਜੀਤ ਸਿੰਘ ਅਜਰਾਨਾ ਨੇ ਨਾਮਜ਼ਦਗੀ ਦਾਖ਼ਲ ਕਰਨ ਤੋਂ ਪਹਿਲਾਂ ਹੀ ਅੱਜ ਚੋਣ ਮੈਦਾਨ ਤੋਂ ਹਟਣ ਦਾ ਐਲਾਨ ਕਰ ਦਿੱਤਾ ਹੈ। ਸਥਾਨਕ ਪੱਧਰ ’ਤੇ ਭਾਜਪਾ ਆਗੂਆਂ ਤੇ ਅਹੁਦੇਦਾਰਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਦੇ ਮੱਦੇਨਜ਼ਰ ਉਨ੍ਹਾਂ ਨੇ ਆਪਣੀ ਟਿਕਟ ਭਾਜਪਾ ਹਾਈਕਮਾਂਡ ਨੂੰ ਮੋੜ ਦਿੱਤੀ ਹੈ। ਟਿਕਟ ਮਿਲਣ ਦੇ ਬਾਅਦ ਤੋਂ ਅਜਰਾਨਾ ਦਾ ਵਿਰੋਧ ਹੋ ਰਿਹਾ ਸੀ।
ਭਾਜਪਾ ਨੇ ਪਿਹੋਵਾ ਤੋਂ ਮੌਜੂਦਾ ਵਿਧਾਇਕ ਅਤੇ ਸਾਬਕਾ ਖੇਡ ਤੇ ਯੁਵਾ ਮਾਮਲੇ ਰਾਜ ਮੰਤਰੀ ਸੰਦੀਪ ਸਿੰਘ ਦੀ ਟਿਕਟ ਕੱਟ ਕੇ ਅਜਰਾਨਾ ਨੂੰ ਦਿੱਤੀ ਸੀ। ਪਿਹੋਵਾ ਤੋਂ ਭਾਜਪਾ ਦੀ ਟਿਕਟ ਲਈ ਅੱਧਾ ਦਰਜਨ ਤੋਂ ਵੱਧ ਆਗੂ ਦੌੜ ’ਚ ਸ਼ਾਮਲ ਸਨ। ਸਿੱਖ ਚਿਹਰੇ ’ਤੇ ਦਾਅ ਖੇਡਦਿਆਂ ਭਾਜਪਾ ਵੱਲੋਂ ਅਜਰਾਨਾ ਨੂੰ ਟਿਕਟ ਦਿੱਤੀ ਗਈ ਸੀ। ਭਾਜਪਾ ਦੇ ਅੰਦਰੂਨੀ ਸੂਤਰਾਂ ਦਾ ਕਹਿਣਾ ਹੈ ਕਿ ਅਜਰਾਨਾ ਦੀ ਟਿਕਟ ਦਾ ਐਲਾਨ ਹੋਣ ਤੋਂ ਬਾਅਦ ਹੋਈ ਬਗਾਵਤ ਤੋਂ ਬਾਅਦ ਅੰਦਰਖਾਤੇ ਭਾਜਪਾ ਵੀ ਆਪਣੇ ਫੈਸਲੇ ’ਤੇ ਮੁੜ ਤੋਂ ਵਿਚਾਰ ਸ਼ੁਰੂ ਕਰ ਚੁੱਕੀ ਸੀ।

Advertisement

Advertisement