ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਉਮੀਦਵਾਰ ਗੇਜਾ ਰਾਮ ਨੇ ਵੋਟ ਪਾਈ

07:17 AM Jun 02, 2024 IST
ਗੇਜਾ ਰਾਮ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 1 ਜੂਨ
ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਗੇਜਾ ਰਾਮ ਵਾਲਮੀਕਿ ਨੇ ਸਰਹਿੰਦ ਵਿਚ ਆਪਣੇ ਪਰਿਵਾਰ ਸਣੇ ਵੋਟ ਪਾਈ। ਬਾਅਦ ਵਿੱਚ ਉਨ੍ਹਾਂ ਲੋਕ ਸਭਾ ਹਲਕੇ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰ ਕੇ ਪਾਰਟੀ ਵਰਕਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੂਰੇ ਹਲਕੇ ਅਧੀਨ ਆਉਂਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਵੋਟਰਾਂ ਦਾ ਉਸ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਉਹ ਭਾਰੀ ਬਹੁਮਤ ਨਾਲ ਕਾਮਯਾਬ ਹੋਣਗੇ।

Advertisement

ਭਾਜਪਾ ਕਨਵੀਨਰ ਪ੍ਰਦੀਪ ਗਰਗ ਵੱਲੋਂ ਮਤਦਾਨ

ਅਮਲੋਹ (ਪੱਤਰ ਪ੍ਰੇਰਕ): ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਭਾਜਪਾ ਦੇ ਕਨਵੀਨਰ ਪ੍ਰਦੀਪ ਗਰਗ ਅੱਜ ਅਮਲੋਹ ਵਿੱਚ ਆਪਣੇ ਪਰਿਵਾਰ ਸਣੇ ਕੇਸਰੀ ਦਸਤਾਰਾਂ ਸਜਾ ਕੇ ਵੋਟ ਪਾਉਣ ਲਈ ਪਹੁੰਚੇ। ਉਨ੍ਹਾਂ ਦੇ ਨਾਲ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਵਿਨੋਦ ਮਿਤਲ, ਐਡ. ਸੁਭਾਸ਼ ਲੁਟਾਵਾ ਅਤੇ ਹੋਰ ਆਗੂ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਵੋਟਰਾਂ ਵਿਚ ਭਾਜਪਾ ਪ੍ਰਤੀ ਉਤਸ਼ਾਹ ਹੈ ਤੇ ਕੇਂਦਰ ਵਿਚ ਨਰਿੰਦਰ ਮੋਦੀ ਦੀ ਤੀਜੀ ਵਾਰ ਸਰਕਾਰ ਬਣੇਗੀ। ਉਨ੍ਹਾਂ ਸ਼ਾਂਤਮਈ ਢੰਗ ਨਾਲ ਵੋਟਰਾਂ ਦੇ ਉਤਸ਼ਾਹ ਲਈ ਧੰਨਵਾਦ ਵੀ ਕੀਤਾ।

Advertisement
Advertisement
Advertisement