ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਉਮੀਦਵਾਰ ਨਵੀਨ ਜਿੰਦਲ ਨੂੰ ਸਾਢੇ 5 ਲੱਖ ਵੋਟਾਂ ਮਿਲੀਆਂ

07:48 AM Jun 06, 2024 IST
ਜ਼ਿਲ੍ਹਾ ਚੋਣ ਅਧਿਕਾਰੀ ਸ਼ਾਂਤਨੂੰ ਸ਼ਰਮਾ ਤੋਂ ਸਰਟੀਫਿਕੇਟ ਲੈਂਦੇ ਹੋਏ ਨਵੀਨ ਜਿੰਦਲ। -ਫੋਟੋ: ਸਤਨਾਮ ਸਿੰਘ

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 5 ਜੂਨ
ਹਰਿਆਣਾ ਦੇ ਕੁਰੂਕੇਸ਼ਤਰ ਸੰਸਦੀ ਹਲਕੇ ਤੋਂ ਭਾਜਪਾ ਉਮੀਦਵਾਰ ਨਵੀਨ ਜਿੰਦਲ ਜੇਤੂ ਰਹੇ ਹਨ। ਜ਼ਿਲ੍ਹਾ ਚੋਣ ਅਧਿਕਾਰੀ ਤੇ ਡਿਪਟੀ ਕਮਿਸ਼ਨਰ ਸ਼ਾਂਤਨੂੰ ਸ਼ਰਮਾ ਨੇ ਕਿਹਾ ਹੈ ਕਿ ਜ਼ਿਲ੍ਹੇ ਵੋਟਾਂ ਦੀ ਗਿਣਤੀ ਪਾਰਦਰਸ਼ੀ ਢੰਗ ਨਾਲ ਮੁਕੰਮਲ ਹੋਈ ਹੈ। ਭਾਜਪਾ ਉਮੀਦਵਾਰ ਜਿੰਦਲ ਨੂੰ ਕੁੱਲ 5 ਲੱਖ 42 ਹਜ਼ਾਰ 175 ਵੋਟਾਂ ਮਿਲੀਆਂ ਤੇ ਉਹ 29,021 ਵੋਟਾਂ ਨਾਲ ਜੇਤੂ ਰਹੇ ਹਨ। ਲੰਘੀ ਦੇਰ ਸ਼ਾਮ ਜ਼ਿਲ੍ਹਾ ਚੋਣ ਅਧਿਕਾਰੀ ਨੇ ਉਨ੍ਹਾਂ ਨੂੰ ਜਿੱਤ ਦਾ ਸਰਟੀਫਿਕੇਟ ਸੌਂਪਿਆ। ਇਸ ਮੌਕੇ ਸ਼ਹਿਰੀ ਸਥਾਨਕ ਸਰਕਾਰਾਂ ਰਾਜ ਮੰਤਰੀ ਸੁਭਾਸ਼ ਸੁਧਾ, ਨਵੇਂ ਚੁਣੇ ਸੰਸਦ ਦੀ ਪਤਨੀ ਸ਼ਾਲੂ ਜਿੰਦਲ, ਭਾਜਪਾ ਨੇਤਾ ਵੇਦ ਪਾਲ, ਸਾਬਕਾ ਵਿਧਾਇਕ ਡਾ ਪਵਨ ਸੈਣੀ ਮੌਜੂਦ ਸਨ।
ਚੋਣ ਅਧਿਕਾਰੀ ਨੇ ਦੱਸਿਆ ਕਿ ਕੁਰੂਕਸ਼ੇਤਰ ਲੋਕ ਸਭਾ ਵਿਚ ਕੁੱਲ 17 ਲੱਖ 94 ਹਜ਼ਾਰ 300 ਵੋਟਰ ਹਨ। ਪੋਲ ਹੋਈਆਂ ਵੋਟਾਂ ’ਚੋਂ ਈਵੀਐੱਮਜ਼ ਦੀਆਂ 12 ਲੱਖ 2 ਹਜ਼ਾਰ 413 ਵੋਟਾਂ ਤੇ 3459 ਪੋਸਟਲ ਬੈਲਟ ਵੋਟਾਂ ਦੀ ਗਿਣਤੀ ਕੀਤੀ ਗਈ। ਇਨ੍ਹਾਂ ਵਿਚੋਂ ਭਾਜਪਾ ਉਮੀਦਵਾਰ ਨਵੀਨ ਜਿੰਦਲ ਨੂੰ 5,42,175, ਆਮ ਆਦਮੀ ਪਾਰਟੀ ਦੇ ਸੁਸ਼ੀਲ ਗੁਪਤਾ ਨੂੰ 5,13,154, ਬਸਪਾ ਉਮੀਦਵਾਰ ਦੀਪਕ ਮੇਹਰਾ ਨੂੰ 20,944 ਵੋਟਾਂ ਮਿਲੀਆਂ। ਇਸ ਦੌਰਾਨ ਨਵੇਂ ਚੁਣੇ ਸੰਸਦ ਮੈਂਬਰ ਨਵੀਨ ਜਿੰਦਲ ਨੇ ਜਿੱਤ ਲਈ ਵੋਟਰਾਂ ਦਾ ਧੰਨਵਾਦ ਤੇ ਚੋਣਾਂ ਨੂੰ ਸਫਲਤਾ ਪੂਰਵਕ ਕਰਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ। ਜਿੰਦਲ ਨੇ ਕਿਹਾ ਕਿ ਉਨ੍ਹਾਂ ਨੇ ਹਲਕੇ ਦੇ ਵਿਕਾਸ ਲਈ ਜੋ ਸੁਫ਼ਨੇ ਦੇਖੇ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਪਾਰਟੀ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਦਾ ਵੀ ਧੰਨਵਾਦ ਕੀਤਾ।

Advertisement

Advertisement
Advertisement