ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਉਮੀਦਵਾਰ ਨੇ ਦਫ਼ਤਰ ਖੋਲ੍ਹਿਆ

06:15 AM May 17, 2024 IST
ਚੋਣ ਦਫ਼ਤਰ ਦਾ ਉਦਘਾਟਨ ਕਰਨ ਮੌਕੇ ਗੇਜਾ ਰਾਮ ਵਾਲਮੀਕਿ। -ਫੋਟੋ: ਮਲਹੋਤਰਾ

ਬਸੀ ਪਠਾਣਾਂ:

Advertisement

ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੇਜਾ ਰਾਮ ਵਾਲਮੀਕਿ ਨੇ ਅੱਜ ਬਸੀ ਪਠਾਣਾਂ ਵਿੱਚ ਆਪਣੇ ਚੋਣ ਦਫ਼ਤਰ ਦਾ ੳਦਘਾਟਨ ਕਰਦੇ ਹੋਏ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਵਿਕਾਸ ਲਈ ਕੀਤੇ ਗਏ ਕੰਮਾਂ ਦਾ ਰਿਪੋਰਟ ਕਾਰਡ ਸਾਂਝਾ ਕੀਤਾ| ਇੱਥੇ ਬਸੀ ਪਠਾਣਾਂ-ਸਰਹਿੰਦ ਰੋਡ ’ਤੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਵਿਰੋਧੀ ਸਿਆਸੀ ਪਾਰਟੀਆਂ, ਖਾਸ ਕਰ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਸਿਆਸੀ ਹਮਲੇ ਕਰਦੇ ਹੋਏ ਗੇਜਾ ਰਾਮ ਵਾਲਮੀਕਿ ਨੇ ਕਿਹਾ ਕਿ ਕਾਂਗਰਸ ਅਤੇ ‘ਆਪ’ ਆਪਸ ਵਿੱਚ ਮਿਲੇ ਹੋਏ ਹਨ। ਭਾਜਪਾ ਦੇ ਜ਼ਿਲ੍ਹਾ ਕਨਵੀਨਰ ਧਰਮਿੰਦਰ ਬਾਂਡਾ, ਪਿੰਕੀ, ਯੁਵਾ ਮੋਰਚੇ ਦੇ ਸੀਨੀਅਰ ਆਗੂ ਹਰਸ਼ ਗਰਗ, ਸੁਰਿੰਦਰ ਕੁਮਾਰ ਬੱਬਾ, ਪਿੰਟੂ ਮਲਹੋਤਰਾ ਆਦਿ ਦੀ ਮੌਜੂਦਗੀ ਵਿੱਚ ਸਾਬਕਾ ਮੰਤਰੀ ਡਾ. ਹਰਬੰਸ ਲਾਲ, ਕੁਲਦੀਪ ਸਿੰਘ ਸਿੱਧੂਪੁਰ ਅਤੇ ਡਾ. ਨਰੇਸ਼ ਚੌਹਾਨ ਨੇ ਸਾਂਝੇ ਤੌਰ ’ਤੇ ਗੇਜਾ ਰਾਮ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ| -ਪੱਤਰ ਪ੍ਰੇਰਕ

Advertisement
Advertisement
Advertisement