For the best experience, open
https://m.punjabitribuneonline.com
on your mobile browser.
Advertisement

ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੂੰ ਕਾਲੀਆਂ ਝੰਡੀਆਂ ਦਿਖਾਈਆਂ

06:31 AM Apr 29, 2024 IST
ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੂੰ ਕਾਲੀਆਂ ਝੰਡੀਆਂ ਦਿਖਾਈਆਂ
ਭਾਜਪਾ ਉਮੀਦਵਾਰ ਦਾ ਵਿਰੋਧ ਕਰਦੇ ਹੋਏ ਕਿਸਾਨ ਤੇ ਨਾਕੇ ’ਤੇ ਤਾਇਨਾਤ ਪੁਲੀਸ ਮੁਲਾਜ਼ਮ।
Advertisement

ਜੀਵਨ ਸਿੰਘ ਕ੍ਰਾਂਤੀ
ਝੁਨੀਰ, 28 ਅਪਰੈਲ
ਲੋਕ ਸਭਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਝੁਨੀਰ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਵਿਰੋਧ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ (ਏਕਤਾ) ਧਨੇਰ ਦੇ ਬਲਜਿੰਦਰ ਸਿੰਘ ਚਹਿਲਾਂ ਵਾਲੀ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਭਾਜਪਾ ਉਮੀਦਵਾਰਾਂ ਨੂੰ ਸਵਾਲ ਕਰਨ ਦਾ ਐਲਾਨ ਕੀਤਾ ਹੋਇਆ ਹੈ।
ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਵੱਲੋਂ ਝੁਨੀਰ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ ਜਿਸ ਦੀ ਭਿਣਕ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਣ ਮਗਰੋਂ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋ ਗਏ ਤੇ ਭਾਜਪਾ ਉਮੀਦਵਾਰ ਨੂੰ ਸਵਾਲ ਕਰਨ ਲਈ ਅੱਗੇ ਵਧਣ ਲੱਗੇ ਪਰ ਵੱਡੀ ਗਿਣਤੀ ਵਿੱਚ ਤਾਇਨਾਤ ਪੁਲੀਸ ਮੁਲਾਜ਼ਮਾਂ ਵੱਲੋਂ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ ਜਿਸ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਭਾਜਪਾ ਉਮੀਦਵਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਉਸ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਦਿਖਾ ਕੇ ਰੋਸ ਪ੍ਰਗਟ ਕੀਤਾ ਗਿਆ। ਇਸ ਤੋਂ ਬਾਅਦ ਭਾਜਪਾ ਉਮੀਦਵਾਰ ਬੀਬੀ ਮਲੂਕਾ ਆਪਣਾ ਚੋਣ ਪ੍ਰਚਾਰ ਵਿਚਾਲੇ ਛੱਡ ਕੇ ਚਲੇ ਗਏ।

Advertisement

Advertisement
Author Image

Advertisement
Advertisement
×