ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੱਗ ਲੱਗਣ ਕਾਰਨ ਪ੍ਰਭਾਵਿਤ ਲੋਕਾਂ ਕੋਲ ਪੁੱਜੇ ਭਾਜਪਾ ਉਮੀਦਵਾਰ ਤਰਨਜੀਤ ਸੰਧੂ

07:05 AM May 23, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 22 ਮਈ
ਇੱਥੇ ਨਿੱਕਾ ਸਿੰਘ ਕਲੋਨੀ ਵਿੱਚ ਬੀਤੀ ਰਾਤ ਇੱਕ ਸ਼ੋਅਰੂਮ ਵਿੱਚ ਲੱਗੀ ਭਿਆਨਕ ਅੱਗ ਕਾਰਨ ਕਾਫ਼ੀ ਨੁਕਸਾਨ ਹੋ ਗਿਆ। ਇਸ ਸਬੰਧ ’ਚ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅੱਜ ਪ੍ਰਭਾਵਿਤ ਸ਼ੋਅਰੂਮ ਦਾ ਦੌਰਾ ਕੀਤਾ ਅਤੇ ਫ਼ੈਸ਼ਨ ਫੀਵਰ ਨਾਂ ਦੀ ਦੁਕਾਨ ਦੇ ਮਾਲਕ ਲਾਡੀ ਅਤੇ ਨੁਕਸਾਨ ਤੋਂ ਪ੍ਰਭਾਵਿਤ ਹੋਰਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਦੁਕਾਨਦਾਰਾਂ ਨੇ ਦੋਸ਼ ਲਾਇਆ ਕਿ ਇਹ ਘਟਨਾ ਸਰਕਾਰ ਅਤੇ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਵਾਪਰੀ ਹੈ ਅਤੇ ਵੱਡਾ ਨੁਕਸਾਨ ਹੋਇਆ ਹੈ। ਇਸ ਮੌਕੇ ਭਾਜਪਾ ਉਮੀਦਵਾਰ ਨੇ ਐੱਮਪੀ ਔਜਲਾ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਆਪਣੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਤਾਂ ਸਮਾਂ ਹੀ ਨਹੀਂ ਹੈ। ਦੁਕਾਨਦਾਰਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਉਹ ਸਰਕਾਰ ਦੀ ਅਣਗਹਿਲੀ ਕਾਰਨ ਹੋਇਆ ਹੈ, ਇਸ ਲਈ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

Advertisement

Advertisement
Advertisement