ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਦੇ ਵਿਰੋਧ ਕਾਰਨ ਭਾਜਪਾ ਉਮੀਦਵਾਰ ਦਾ ਪ੍ਰੋਗਰਾਮ ਰੱਦ

07:55 AM Sep 22, 2024 IST
ਪਿੰਡ ਚਕੇਰੀਆਂ ’ਚ ਭਾਜਪਾ ਉਮੀਦਵਾਰ ਦੀ ਉਡੀਕ ਵਿੱਚ ਕਾਲੇ ਝੰਡੇ ਲੈ ਕੇ ਖੜ੍ਹੇ ਕਿਸਾਨ। -ਫੋਟੋ: ਪੰਨੀਵਾਲੀਆ

ਪੱਤਰ ਪ੍ਰੇਰਕ
ਕਾਲਾਂਵਾਲੀ, 21 ਸਤੰਬਰ
ਖੇਤਰ ਦੇ ਪਿੰਡ ਚਕੇਰੀਆਂ ’ਚ ਕਿਸਾਨਾਂ ਦੇ ਵਿਰੋਧ ਦੇ ਡਰੋਂ ਕਾਲਾਂਵਾਲੀ ਤੋਂ ਭਾਜਪਾ ਉਮੀਦਵਾਰ ਨੇ ਪਿੰਡ ਦਾ ਦੌਰਾ ਕਰਨ ਦਾ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ। ਕਿਸਾਨ ਕਾਫ਼ੀ ਦੇਰ ਤੱਕ ਭਾਜਪਾ ਆਗੂ ਦੀ ਉਡੀਕ ਕਰਦੇ ਰਹੇ। ਜ਼ਿਕਰਯੋਗ ਹੈ ਕਿ 13 ਫਰਵਰੀ 2024 ਤੋਂ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਸੰਘਰਸ਼ ’ਚ ਪਿੰਡ ਚਕੇਰੀਆਂ ਦੇ ਵੱਡੀ ਗਿਣਤੀ ਕਿਸਾਨ ਭਾਰਤੀ ਕਿਸਾਨ ਏਕਤਾ ਦੇ ਬੈਨਰ ਹੇਠ ਆਪਣੀਆਂ ਮੰਗਾਂ ਮੰਨਵਾਉਣ ਲਈ ਡਟੇ ਹੋਏ ਹਨ। 13, 14 ਅਤੇ 21 ਫਰਵਰੀ ਨੂੰ ਹਰਿਆਣਾ ਦੀ ਭਾਜਪਾ-ਜੇਜੇਪੀ ਸਰਕਾਰ ਵੱਲੋਂ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਰੋਕਣ ਲਈ ਖਨੌਰੀ ਸਰਹੱਦ ’ਤੇ ਅੱਥਰੂ ਗੈਸ ਦੇ ਗੋਲੇ ਅਤੇ ਪਾਇਲਟ ਗੋਲੀਆਂ ਦਾਗ਼ੀਆਂ ਗਈਆਂ ਸਨ, ਜਿਸ ਵਿੱਚ ਚਕੇਰੀਆਂ ਦਾ ਨੌਜਵਾਨ ਕਿਸਾਨ ਜਿਗਰਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਇਸ ਕਾਰਨ ਪਿੰਡ ਵਾਸੀਆਂ ਵਿੱਚ ਭਾਜਪਾ-ਜੇਜੇਪੀ ਖ਼ਿਲਾਫ਼ ਭਾਰੀ ਰੋਸ ਹੈ। ਅੱਜ ਜਿਸ ਤਰ੍ਹਾਂ ਹੀ ਪਿੰਡ ਵਾਸੀਆਂ ਨੂੰ ਪਤਾ ਲੱਗਾ ਕਿ ਵਿਧਾਨ ਸਭਾ ਹਲਕਾ ਕਾਲਾਂਵਾਲੀ ਤੋਂ ਭਾਜਪਾ ਉਮੀਦਵਾਰ ਰਾਜਿੰਦਰ ਸਿੰਘ ਦੇਸੂਜੋਧਾ ਵੋਟਾਂ ਮੰਗਣ ਲਈ ਚਕੇਰੀਆਂ ਵਿੱਚ ਆ ਰਹੇ ਹਨ ਤਾਂ ਕਿਸਾਨ ਕਾਲੀਆਂ ਝੰਡੀਆਂ ਲੈ ਕੇ ਖੜ੍ਹੇ ਹੋ ਗਏ। ਇਸ ਦੌਰਾਨ ਕਿਸਾਨਾਂ ਨੇ ਚੋਣ ਜਲਸੇ ਤੱਕ ਜਾਣ ਵਾਲੀ ਸੜਕ ’ਤੇ ਝੰਡੇ ਲਗਾ ਦਿੱਤੇ। ਦੂਜੇ ਪਾਸੇ ਕਿਸਾਨਾਂ ਦੇ ਵਿਰੋਧ ਬਾਰੇ ਸੂਚਨਾ ਮਿਲਣ ’ਤੇ ਭਾਜਪਾ ਉਮੀਦਵਾਰ ਨੂੰ ਆਪਣਾ ਪ੍ਰੋਗਰਾਮ ਰੱਦ ਕਰਨਾ ਪਿਆ। ਪਿੰਡ ਵਾਸੀਆਂ ਨੇ ਕਿਹਾ ਕਿ ਉਹ ਭਾਜਪਾ ਦੇ ਜ਼ੁਲਮ ਨੂੰ ਨਹੀਂ ਭੁੱਲ ਸਕਦੇ, ਜਿਸ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ, ਸ਼ੁਭਕਰਨ ਨੂੰ ਗੋਲੀ ਮਾਰ ਦਿੱਤੀ ਅਤੇ ਪਿੰਡ ਦੇ ਜਿਗਰਦੀਪ ਨੂੰ ਜ਼ਖਮੀ ਕਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Advertisement

Advertisement