ਹਰਿਆਣਾ ਵਿਧਾਨ ਸਭਾ ਚੋਣਾਂ ਬਾਰੇ ਉਮੀਦਵਾਰਾਂ ’ਤੇ ਚਰਚਾ ਲਈ ਭਾਜਪਾ ਸੀਈਸੀ ਦੀ ਮੀਟਿੰਗ 24 ਨੂੰ
12:43 PM Aug 20, 2024 IST
ਨਵੀਂ ਦਿੱਲੀ, 20 ਅਗਸਤ
ਹਰਿਆਣਾ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਉਮੀਦਵਾਰਾਂ ਦੇ ਨਾਵਾਂ 'ਤੇ ਚਰਚਾ ਕਰਨ ਲਈ 24 ਅਗਸਤ ਨੂੰ ਮੀਟਿੰਗ ਕਰ ਸਕਦੀ ਹੈ। ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਗਸਤ ਨੂੰ ਯੂਕਰੇਨ ਦਾ ਦੌਰਾ ਪੂਰਾ ਕਰਨ ਤੋਂ ਬਾਅਦ ਅਗਲੇ ਦਿਨ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਮੀਟਿੰਗ ਵਿੱਚ ਭਾਜਪਾ ਪ੍ਰਧਾਨ ਜੇਪੀ ਨੱਢਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਹੋਰ ਸੀਈਸੀ ਮੈਂਬਰ ਸ਼ਾਮਲ ਹੋਣਗੇ।
Advertisement
Advertisement
Advertisement