ਭਾਜਪਾ ਨੇ ਵਾਜਪਾਈ ਦੀ ਜਨਮ ਸ਼ਤਾਬਦੀ ਮਨਾਈ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 25 ਦਸੰਬਰ
ਭਾਰਤੀ ਜਨਤਾ ਪਾਰਟੀ ਵਲੋਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਸੂਬਾ ਸਕੱਤਰ ਮੀਨੂ ਸੇਠੀ ਅਤੇ ਸੂਬਾ ਕਾਰਜਕਾਰਨੀ ਮੈਂਬਰ ਵਿਜੇ ਸੂਦ ਵੀ ਮੌਜੂਦ ਸਨ। ਵਾਜਪਾਈ ਦੀ ਤਸਵੀਰ ’ਤੇ ਫੁੱਲਮਾਲਾ ਭੇਂਟ ਕਰਦਿਆਂ ਮੀਨੂ ਸੇਠੀ ਨੇ ਕਿਹਾ ਕਿ ਵਾਜਪਾਈ ਦਾ ਸਾਰਾ ਜੀਵਨ ਪਾਰਟੀ ਵਰਕਰਾਂ ਦੇ ਨਾਲ-ਨਾਲ ਵਿਰੋਧੀ ਧਿਰ ਦੇ ਨੇਤਾਵਾਂ ਲਈ ਵੀ ਪ੍ਰੇਰਨਾਸ੍ਰੋਤ ਹੈ।
ਪਠਾਨਕੋਟ (ਪੱਤਰ ਪ੍ਰੇਰਕ):
ਜ਼ਿਲ੍ਹਾ ਭਾਜਪਾ ਵੱਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ ਮਨਾਇਆ ਗਿਆ ਅਤੇ ਉਨ੍ਹਾਂ ਨੂੰ ਯਾਦ ਕਰਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਭਾਜਪਾ ਦੇ ਪ੍ਰਦੇਸ਼ ਜਨਰਲ ਸਕੱਤਰ ਰਾਕੇਸ਼ ਰਾਠੌਰ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ ਜਦ ਕਿ ਪ੍ਰਦੇਸ਼ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਲ ਹੋਏ।
ਫਗਵਾੜਾ (ਪੱਤਰ ਪ੍ਰੇਰਕ):
ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਨਿਵਾਸ ਅਰਬਨ ਅਸਟੇਟ ਫਗਵਾੜਾ ਵਿਖੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ 100ਵਾਂ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਰਮੇਸ਼ ਸਚਦੇਵਾ, ਅਨੁਰਾਗ ਮਾਨਖੰਡ, ਰਾਕੇਸ਼ ਦੁੱਗਲ ਮੌਜੂਦ ਸਨ।