ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ’ਚੋਂ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਦਾ ਸਫਾਇਆ ਹੋਇਆ: ਭਗਵੰਤ ਮਾਨ

07:33 AM May 26, 2024 IST
ਰਾਜਾਸਾਂਸੀ ਵਿਚ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੁਲਦੀਪ ਸਿੰਘ ਧਾਲੀਵਾਲ।

ਜਗਤਾਰ ਸਿੰਘ ਲਾਂਬਾ/ਸੁਖਦੇਵ ਸਿੰਘ/ਰਾਜਨ ਮਾਨ
ਅੰਮ੍ਰਿਤਸਰ/ਅਜਨਾਲਾ/ਮਜੀਠਾ, 25 ਮਈ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅੰਮ੍ਰਿਤਸਰ ਤੋਂ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਲਈ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਹਲਕੇ ਵਿਚ ਚੋਣ ਪ੍ਰਚਾਰ ਕਰਦਿਆਂ ਰੋਡ ਸ਼ੋਅ ਕੀਤਾ। ਰਾਜਾਸਾਂਸੀ ’ਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਲੋਕਤੰਤਰ ਅਤੇ ਸੰਵਿਧਾਨ ਬਚਾਉਣ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੀ
ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ’ਚੋਂ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਦਾ ਸਫ਼ਾਇਆ ਹੋ ਚੁੱਕਾ ਹੈ ਅਤੇ ਲੋਕਾਂ ਨੇ ‘ਆਪ’ ਨੂੰ ਵੱਡੀ ਜਿੱਤ ਦਿਵਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਦਰੱਖਤ ਵੀ ਆਪਣੇ ਪੁਰਾਣੇ ਪੱਤੇ ਝਾੜਦਾ ਹੈ। ਹੁਣ ਸਮਾਂ ਆ ਗਿਆ ਹੈ ਕਿ ਅੰਮ੍ਰਿਤਸਰ ਦੇ ਲੋਕ ਵੀ ਬਦਲਾਅ ਲਿਆਉਣ। ਮਾਨ ਨੇ ਕਿਹਾ ਕਿ ਕੁਲਦੀਪ ਧਾਲੀਵਾਲ ਪੰਜਾਬ ਦੀਆਂ ਸਭ ਤੋਂ ਮਜ਼ਬੂਤ ਆਵਾਜ਼ਾਂ ’ਚੋਂ ਇੱਕ ਹਨ। ਉਹ ਪੰਜਾਬ ਦੇ ਮੁੱਦੇ ਸੰਸਦ ਵਿੱਚ ਉਠਾਉਣਗੇ ਅਤੇ ਪੰਜਾਬ ਦੇ ਬਕਾਇਆ ਫ਼ੰਡ ਜਾਰੀ ਕਰਵਾਉਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਵੱਡੇ ਫ਼ਰਕ ਨਾਲ ਜਿਤਾ ਕੇ ਆਪਣਾ ਨੁਮਾਇੰਦਾ ਚੁਣਨ।
ਅਜਨਾਲਾ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਵਿੱਚ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣਨ ’ਤੇ ਕੁਲਦੀਪ ਸਿੰਘ ਧਾਲੀਵਾਲ ਨੂੰ ਮੰਤਰੀ ਬਣਾਇਆ ਜਾਵੇਗਾ ਤਾਂ ਜੋ ਦੇਸ਼ ਦੇ ਨਾਲ ਪੰਜਾਬ ਵਿੱਚ ਵੀ ਵਿਕਾਸ ਨੂੰ ਨਵਾਂ ਹੁਲਾਰਾ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਹਮੇਸ਼ਾ ਹੀ ਲੋਕ ਪੱਖੀ ਫੈਸਲੇ ਲਏ ਹਨ ਜਿਸ ’ਤੇ ਜਨਤਾ ਮੋਹਰ ਲਾਉਂਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜੇਗੀ।
ਰੋਡ ਸ਼ੋਅ ਦੌਰਾਨ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਅਤੇ ਇੱਥੋਂ ਦੇ ਲੋਕਾਂ ਦੀ ਸੰਸਦ ਵਿੱਚ ਨੁਮਾਇੰਦਗੀ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੋਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅਤੇ ਜ਼ਿਲ੍ਹੇ ਦੇ ਸਰਹੱਦੀ ਖੇਤਰ ਦੀਆਂ ਆਪਣੀਆਂ ਸਮੱਸਿਆਵਾਂ ਹਨ। ਚੋਣਾਂ ਤੋਂ ਬਾਅਦ ਉਹ ਪਹਿਲ ਦੇ ਆਧਾਰ ’ਤੇ ਇਹ ਸਮੱਸਿਆਵਾਂ ਹੱਲ ਕਰਨਗੇ।

Advertisement

ਮੁੱਖ ਮੰਤਰੀ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

ਤਰਨ ਤਾਰਨ (ਗੁਰਬਖਸ਼ਪੁਰੀ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜਿੱਥੇ 90 ਫੀਸਦ ਲੋਕਾਂ ਨੂੰ ਘਰਾਂ ਦੀ ਬਿਜਲੀ ਮੁਫ਼ਤ ਦਿੱਤੀ ਹੈ ਉਥੇ ਹੀ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੀ ਇਨਕਲਾਬੀ ਕਦਮ ਚੁੱਕੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਪੰਜਾਬ ਦੀਆਂ 13 ਦੀਆਂ 13 ਸੀਟਾਂ ’ਤੇ ਜਿੱਤ ਹਾਸਲ ਕਰੇਗੀ।

Advertisement
Advertisement
Advertisement