ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੁਸ਼ਿਆਰਪੁਰ ਤੋਂ ‘ਪੱਛੜੇਪਣ ਦਾ ਦਾਗ਼’ ਨਹੀਂ ਹਟਾ ਸਕੀ ਭਾਜਪਾ: ਜਿੰਪਾ

07:07 AM Apr 29, 2024 IST
ਚੋਣ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ‘ਆਪ’ ਉਮੀਦਵਾਰ ਡਾ. ਰਾਜ ਕੁਮਾਰ।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 28 ਅਪਰੈਲ
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਿਛਲੇ 10 ਸਾਲ ਦੇਸ਼ ਵਿਚ ਭਾਜਪਾ ਦਾ ਰਾਜ ਰਿਹਾ ਤੇ 10 ਸਾਲ ਹੀ ਹੁਸ਼ਿਆਰਪੁਰ ਤੋਂ ਭਾਜਪਾ ਦੇ ਲੋਕ ਸਭਾ ਮੈਂਬਰ ਰਹੇ ਪਰ ਇਸ ਦੇ ਬਾਵਜੂਦ ਹੁਸ਼ਿਆਰਪੁਰ ਦੇ ਮੱਥੇ ’ਤੇ ਲੱਗਿਆ ਹੋਇਆ ਪੱਛੜੇਪਣ ਦਾ ਦਾਗ਼ ਨਹੀਂ ਹਟਾਇਆ ਜਾ ਸਕਿਆ। ਕੈਬਨਿਟ ਮੰਤਰੀ ਜਿੰਪਾ ਨੇ ਮੁਹੱਲਾ ਟਿੱਬਾ ਸਾਹਿਬ ਵਿੱਚ ‘ਆਪ’ ਦੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿਚ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ। ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਸਤਵੰਤ ਸਿਆਣ ਤੇ ਕੌਂਸਲਰ ਮਨਮੀਤ ਕੌਰ ਤੁਲੀ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਜਿੰਪਾ ਨੇ ਕਿਹਾ ਕਿ ਭਾਜਪਾ ਦੇ ਚੁਣੇ ਹੋਏ ਸੰਸਦ ਮੈਂਬਰ ਸੋਮ ਪ੍ਰਕਾਸ਼ ਨੇ ਚੋਣ ਜਿੱਤਣ ਤੋਂ ਬਾਅਦ ਲੋਕਾਂ ਨੂੰ ਮੂੰਹ ਤੱਕ ਨਹੀਂ ਦਿਖਾਇਆ, ਵਿਕਾਸ ਦੇ ਕੰਮ ਕਰਵਾਉਣੇ ਤੋਂ ਦੂਰ ਦੀ ਗੱਲ ਹੈ। ਸਤਵੰਤ ਸਿੰਘ ਸਿਆਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਤਜਰਬੇਕਾਰ ਨੁਮਾਇੰਦੇ ਡਾ. ਰਾਜ ਕੁਮਾਰ ਨੂੰ ਉਮੀਦਵਾਰ ਬਣਾਇਆ ਹੈ ਜੋ ਹਲਕੇ ਦੇ ਲੋਕਾਂ ਦੇ ਹਰਮਨ ਪਿਆਰੇ ਨੇਤਾ ਹਨ।
ਇਸ ਮੌਕੇ ਬੋਲਦਿਆਂ ਡਾ. ਰਾਜ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਨਾਲ ਵਾਅਦਾ ਕਰਦੇ ਹਨ ਕਿ ਜਿੱਤਣ ਉਪਰੰਤ ਉਹ ਹੁਸ਼ਿਆਰਪੁਰ ਦੇ ਮੱਥੇ ’ਤੇ ਲੱਗੇ ਪੱਛੜੇਪਣ ਦੇ ਦਾਗ ਨੂੰ ਮਿਟਾ ਦੇਣਗੇ। ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਮਨਮੀਤ ਕੌਰ ਤੁਲੀ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮਨਜੋਤ ਕੌਰ, ਕੌਂਸਲਰ ਹਰਵਿੰਦਰ ਸਿੰਘ ਬਿੰਦਰ, ਕੈਪਟਨ ਹਰਭਜਨ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement