For the best experience, open
https://m.punjabitribuneonline.com
on your mobile browser.
Advertisement

ਭਾਜਪਾ ਵੱਲੋਂ ਚੋਣ ਕਮਿਸ਼ਨ ਨੂੰ ਰਾਹੁਲ ਤੇ ਖੜਗੇ ਖ਼ਿਲਾਫ਼ ਕਾਰਵਾਈ ਦੀ ਮੰਗ

07:01 AM Nov 12, 2024 IST
ਭਾਜਪਾ ਵੱਲੋਂ ਚੋਣ ਕਮਿਸ਼ਨ ਨੂੰ ਰਾਹੁਲ ਤੇ ਖੜਗੇ ਖ਼ਿਲਾਫ਼ ਕਾਰਵਾਈ ਦੀ ਮੰਗ
ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਤੇ ਹੋਰ ਆਗੂ ਚੋਣ ਕਮਿਸ਼ਨ ਨੂੰ ਮਿਲ ਕੇ ਆਉਂਦੇ ਹੋਏ। -ਫੋਟੋ: ਮਾਨਸ ਰੰਜਨ ਭੂਈ
Advertisement

ਨਵੀਂ ਦਿੱਲੀ, 11 ਨਵੰਬਰ
ਭਾਜਪਾ ਨੇ ਅੱਜ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਉਹ ਮਹਾਰਾਸ਼ਟਰ ’ਚ ਚੋਣ ਪ੍ਰਚਾਰ ਦੌਰਾਨ ਆਦਰਸ਼ ਚੋਣ ਜ਼ਾਬਤੇ ਤੇ ਹੋਰ ਕਾਨੂੰਨਾਂ ਦੀ ਉਲੰਘਣਾ ਕਰਨ ਲਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਕੇਸ ਦਰਜ ਕਰਨ ਦਾ ਨਿਰਦੇਸ਼ ਦੇਵੇ। ਚੋਣ ਸੰਸਥਾ ਨੂੰ ਸੌਂਪੇ ਯਾਦ ਪੱਤਰ ’ਚ ਭਾਜਪਾ ਨੇ ਦੋਸ਼ ਲਾਇਆ ਕਿ 6 ਨਵੰਬਰ ਨੂੰ ਮੁੰਬਈ ’ਚ ਚੋਣ ਮੁਹਿੰਮ ਦੌਰਾਨ ਰਾਹੁਲ ਗਾਂਧੀ ਨੇ ਆਪਣੀਆਂ ਟਿੱਪਣੀਆਂ ਨਾਲ ਝੂਠ ਫੈਲਾਉਣ ਤੇ ਲੋਕਾਂ ਅੰਦਰ ਭੜਕਾਹਟ ਪੈਦਾ ਕਰਨ ਦੀ ਕੋਸ਼ਿਸ਼ ਕੀਤੀ। ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਸਮੇਤ ਹੋਰ ਭਾਜਪਾ ਆਗੂਆਂ ਨੇ ਚੋਣ ਕਮਿਸ਼ਨਰ ਨਾਲ ਮੁਲਾਕਾਤ ਮਗਰੋਂ ਕਿਹਾ ਕਿ ਕਾਂਗਰਸ ਆਗੂ ਨੇ ਆਰਐੱਸਐੱਸ ਤੇ ਭਾਜਪਾ ’ਤੇ ਬੇਬੁਨਿਆਦ ਦੋਸ਼ ਵੀ ਲਾਏ। -ਪੀਟੀਆਈ

Advertisement

Advertisement
Advertisement
Author Image

joginder kumar

View all posts

Advertisement