ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਮੁਲਤਵੀ ਕਰਨ ਦੀ ਮੰਗ

08:09 AM Aug 25, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਗਸਤ
ਹਰਿਆਣਾ ਦੀ ਸੱਤਾ ’ਤੇ ਕਾਬਜ਼ ਧਿਰ ਭਾਜਪਾ ਨੇ ਸੂਬੇ ਵਿੱਚ ਪਹਿਲੀ ਅਕਤੂਬਰ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬੜੌਲੀ ਨੇ ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਲਿਖ ਕੇ ਵਿਧਾਨ ਸਭਾ ਚੋਣਾਂ ਕੁਝ ਦਿਨ ਦੇਰੀ ਨਾਲ ਕਰਵਾਉਣ ਦੀ ਅਪੀਲ ਕੀਤੀ। ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਨੇ ਇਹ ਮੰਗ ਪੱਤਰ ਭਾਰਤੀ ਚੋਣ ਕਮਿਸ਼ਨ ਕੋਲ ਭੇਜ ਦਿੱਤਾ ਹੈ, ਜਿਨ੍ਹਾਂ ਵੱਲੋਂ ਆਖ਼ਰੀ ਫੈਸਲਾ ਲਿਆ ਜਾਵੇਗਾ। ਹਰਿਆਣਾ ਭਾਜਪਾ ਦੇ ਪ੍ਰਧਾਨ ਮੋਹਨ ਲਾਲ ਬੜੌਲੀ ਨੇ ਕਿਹਾ ਕਿ ਉਨ੍ਹਾਂ ਨੇ ਚੋਣਾਂ ਨੂੰ ਕੁਝ ਦਿਨ ਦੇਰੀ ਨਾਲ ਕਰਵਾਉਣ ਦੇ ਦੋ ਮੁੱਖ ਕਾਰਨ ਦੱਸੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਪਹਿਲੀ ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਵੇਗੀ। ਇਸ ਦੌਰਾਨ ਚੋਣਾਂ ਵਾਲੇ ਦਿਨ ਤੋਂ ਪਹਿਲਾਂ 28 ਤੇ 29 ਸਤੰਬਰ ਨੂੰ ਸਰਕਾਰੀ ਛੁੱਟੀ ਹੈ ਅਤੇ ਚੋਣਾਂ ਤੋਂ ਅਗਲੇ ਦਿਨ 2 ਅਕਤੂਬਰ ਨੂੰ ਗਾਂਧੀ ਜੈਅੰਤੀ ਤੇ 3 ਅਕਤੂਬਰ ਨੂੰ ਅਗਰਸੈਨ ਜੈਅੰਤੀ ਦੀ ਛੁੱਟੀ ਹੈ। ਇਸ ਤਰ੍ਹਾਂ ਇਕ ਵਿਅਕਤੀ 30 ਸਤੰਬਰ ਦਿਨ ਸੋਮਵਾਰ ਦੀ ਛੁੱਟੀ ਲੈ ਕੇ 5-6 ਛੁੱਟੀ ਇਕੱਠੀਆਂ ਲੈ ਸਕਦਾ ਹੈ। ਇਸ ਨਾਲ ਵੋਟਾਂ ਵਾਲੇ ਦਿਨ ਵੋਟਿੰਗ ਘਟ ਸਕਦੀ ਹੈ। ਦੂਜਾ ਉਨ੍ਹਾਂ ਕਿਹਾ ਕਿ ਦੋ ਅਕਤੂਬਰ ਨੂੰ ਬਿਸ਼ਨੋਈ ਸਮਾਜ ਨਾਲ ਸਬੰਧੀ ਵੱਡਾ ਮੇਲਾ ਰਾਜਸਥਾਨ ਵਿੱਚ ਲੱਗਣਾ ਹੈ। ਇਸ ਕਰਕੇ ਵੱਡੀ ਗਿਣਤੀ ਵਿੱਚ ਲੋਕ ਪਹਿਲੀ ਅਕਤੂਬਰ ਨੂੰ ਰਾਜਸਥਾਨ ਚੱਲੇ ਜਾਣਗੇ। ਇਸ ਨਾਲ ਹੀ ਵੋਟਿੰਗ ਫ਼ੀਸਦ ’ਤੇ ਅਸਰ ਪੈ ਸਕਦਾ ਹੈ। ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 16 ਅਗਸਤ ਨੂੰ ਹਰਿਆਣਾ ਵਿੱਚ ਪਹਿਲੀ ਅਕਤੂਬਰ ਵਾਲੇ ਦਿਨ ਵੋਟਿੰਗ ਕਰਵਾਉਣ ਤੇ 4 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਕਰਵਾਉਣ ਦਾ ਐਲਾਨ ਕੀਤਾ ਸੀ।

Advertisement

ਹਾਰ ਦੇ ਡਰੋਂ ਛੁੱਟੀਆਂ ਦਾ ਬਹਾਨਾ ਬਣਾ ਰਹੀ ਹੈ ਭਾਜਪਾ: ਕੁਮਾਰੀ ਸ਼ੈਲਜਾ

ਹਰਿਆਣਾ ਕਾਂਗਰਸ ਦੀ ਸਾਬਕਾ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਭਾਜਪਾ ਛੁੱਟੀ ਦਾ ਬਹਾਨਾ ਬਣਾ ਕੇ ਚੋਣਾਂ ਦੇਰੀ ਨਾਲ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਛੁੱਟੀ ਹੋਣੀਆਂ ਪਹਿਲਾਂ ਹੀ ਤੈਅ ਹਨ ਪਰ ਭਾਜਪਾ ਚੋਣਾਂ ਵਿੱਚ ਕਰਾਰੀ ਹਾਰ ਦੇ ਡਰ ਤੋਂ ਛੁੱਟੀ ਦਾ ਬਹਾਨਾ ਬਣਾ ਕੇ ਚੋਣਾਂ ਦੇਰੀ ਨਾਲ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਯਕੀਨੀ ਹੈ।

Advertisement
Advertisement
Advertisement