ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਭਾਜਪਾ ਨੇ ਸੂਬੇ ਦਾ ਵਿਕਾਸ ਨਹੀਂ ਵਿਨਾਸ਼ ਕੀਤਾ’

08:50 AM Sep 25, 2024 IST
ਸ਼ਾਹਬਾਦ ਦੇ ਵਾਰਡ ਨੰਬਰ 5 ਵਿੱਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਉਮੀਦਵਾਰ ਰਾਮ ਕਰਨ ਕਾਲਾ। -ਫੋਟੋ: ਸਤਨਾਮ ਸਿੰਘ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 24 ਸਤੰਬਰ
ਹਲਕਾ ਸ਼ਾਹਬਾਦ ਤੋਂ ਕਾਂਗਰਸ ਦੇ ਉਮੀਦਵਾਰ ਰਾਮ ਕਰਨ ਕਾਲਾ ਨੇ ਕਿਹਾ ਹੈ ਕਿ ਭਾਜਪਾ ਨੇ ਸੂਬੇ ਦਾ ਵਿਕਾਸ ਨਹੀਂ ਵਿਨਾਸ਼ ਕੀਤਾ ਹੈ। ਇਸ ਕਰਕੇ ਸੂਬਾ ਬੇਰੁਜ਼ਗਾਰੀ ਵਿੱਚ ਨੰਬਰ ਇਕ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਬਦਲਾਅ ਚਾਹੁੰਦੇ ਹਨ, ਸੂਬੇ ਵਿੱਚ ਭਾਜਪਾ ਜਾ ਰਹੀ ਹੈ ਤੇ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਆ ਰਹੀ ਹੈ। ਉਹ ਬੀਤੀ ਦੇਰ ਸ਼ਾਮ ਇੱਥੋਂ ਦੇ ਵਾਰਡ ਨੰਬਰ 5 ਵਿਚ ਬੰਟੂ ਗਾਬਾ ਵੱਲੋਂ ਕਰਵਾਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਹਲਕੇ ਦੇ ਪਿੰਡਾਂ ਮਛਰੌਲੀ, ਸੂੜਪੁਰ, ਖਾਨ ਪੁਰ, ਅਟਵਾਨ, ਝੜੂਨੀ, ਅਹਿਮਦਪੁਰ, ਹਬਾਣਾ, ਕਤਲਾਹਰੀ ਢੋਲਾ ਮਾਜਰਾ ਤੇ ਤੰਗੋਰ ਸਣੇ ਦਰਜਨ ਭਰ ਪਿੰਡਾਂ ਵਿਚ ਚੋਣ ਪ੍ਰਚਾਰ ਕਰਦਿਆਂ ਲੋਕਾਂ ਨੂੰ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕੀਤੀ।
ਉਨ੍ਹਾ ਕਿਹਾ ਕਿ ਭਾਜਪਾ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਉਨ੍ਹਾਂ ਨੂੰ ਵਰਗਲਾ ਕੇ ਸੱਤਾ ’ਤੇ ਫਿਰ ਤੋਂ ਕਾਬਜ਼ ਹੋਣਾ ਚਾਹੁੰਦੀ ਹੈ ਪਰ ਲੋਕ ਹੁਣ ਭਾਜਪਾ ਦੇ ਬਹਿਕਾਵੇ ਵਿੱਚ ਆਉਣ ਵਾਲੇ ਨਹੀਂ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਕਾਰਜਕਾਲ ਵਿੱਚ ਵਿਕਾਸ ਪੱਖੋਂ ਪ੍ਰਤੀ ਵਿਅਕਤੀ ਆਮਦਨ ਵਿੱਚ ਪੂਰੇ ਦੇਸ਼ ਵਿੱਚ ਮੋਹਰੀ ਸੀ ਪਰ ਭਾਜਪਾ ਨੇ ਪਿਛਲੇ 10 ਸਾਲਾਂ ਵਿੱ ਹਰਿਆਣਾ ਨੂੰ ਸਭ ਤੋਂ ਪਛੜਾ ਸੂਬਾ ਬਣਾ ਦਿੱਤਾ ਹੈ। ਇਸ ਮੌਕੇ ਕਾਂਗਰਸੀ ਨੇਤਾ ਹਰੀਸ਼ ਕਵਾਤਰਾ, ਬੰਟੂ ਗਾਬਾ, ਸਵਰਨ ਸਿੰਘ, ਅਮਰੀਕ ਸਿੰਘ ਮੌਜੂਦ ਸਨ।

Advertisement

Advertisement