ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਨੇ ਵੋਟਾਂ ਮੰਗਣ ਜੋਗੇ ਕੰਮ ਵੀ ਨਹੀਂ ਕੀਤੇ: ਹੁੱਡਾ

07:21 AM Jul 27, 2024 IST
ਰੈਲੀ ਦੌਰਾਨ ਕਾਂਗਰਸੀ ਆਗੂਆਂ ਨਾਲ ਇਕਜੁਟਤਾ ਦਿਖਾਉਂਦੇ ਹੋਏ ਭੁਪਿੰਦਰ ਸਿੰਘ ਹੁੱਡਾ।

ਪ੍ਰਭੂ ਦਿਆਲ
ਸਿਰਸਾ, 26 ਜੁਲਾਈ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਭਾਜਪਾ ਨੇ 10 ਸਾਲਾਂ ’ਚ ਕੋਈ ਅਜਿਹਾ ਕੰਮ ਨਹੀਂ ਕੀਤਾ ਜਿਸ ਨੂੰ ਗਿਣਾ ਕੇ ਉਹ ਲੋਕਾਂ ਤੋਂ ਵੋਟ ਮੰਗ ਸਕੇ। ਇਸ ਲਈ ਭਾਜਪਾ ਦੇ ਮੁੱਖ ਮੰਤਰੀ ਆਪਣੇ ਕੰਮਾਂ ਦਾ ਹਿਸਾਬ ਦੇਣ ਦੀ ਬਜਾਏ ਆਪਣੀਆਂ ਰੈਲੀਆਂ ਵਿੱਚ ਕਾਂਗਰਸ ਦੇ ਸਮੇਂ ਕੀਤੇ ਗਏ ਕੰਮ ਗਿਣ ਰਹੇ ਹਨ। ਭੁਪਿੰਦਰ ਸਿੰਘ ਹੁੱਡਾ ਅੱਜ ਸਿਰਸਾ ਵਿੱਚ ਧੰਨਵਾਦੀ ਵਰਕਰ ਸੰਮੇਲਨ ਨੂੰ ਸੰਬੋਧਨ ਕਰਨ ਪਹੁੰਚੇ ਸਨ। ਉਨ੍ਹਾਂ ਨਾਲ ਸੂਬਾ ਕਾਂਗਰਸ ਪ੍ਰਧਾਨ ਚੌਧਰੀ ਉਦੈਭਾਨ ਵੀ ਮੌਜੂਦ ਸਨ। ਹੁੱਡਾ ਅਤੇ ਉਦੈਭਾਨ ਨੇ ਕੁਮਾਰੀ ਸ਼ੈਲਜਾ ਨੂੰ ਲੋਕ ਸਭਾ ਚੋਣਾਂ ਵਿੱਚ ਵੱਡੇ ਫਰਕ ਨਾਲ ਜਿਤਾਉਣ ਲਈ ਸਿਰਸਾ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ 750 ਕਿਸਾਨਾਂ ਦੀ ਸ਼ਹਾਦਤ ਤੇ ਪਹਿਲਵਾਨ ਧੀਆਂ ’ਤੇ ਅੱਤਿਆਚਾਰ ਦਾ ਖਮਿਆਜ਼ਾ ਭੁਗਤਣਾ ਪਵੇਗਾ। ਹੁੱਡਾ ਨੇ ਕਿਹਾ ਕਿ ਸੂਬੇ ’ਚ ਕਾਂਗਰਸ ਦੀ ਸਰਕਾਰ ਬਣਨ ’ਤੇ ਸੂਬੇ ਦੇ ਲੋਕਾਂ ਨੂੰ 25 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਹਰ ਬਜ਼ੁਰਗ ਨੂੰ 6000 ਰੁਪਏ ਪੈਨਸ਼ਨ ਦਿੱਤੀ ਜਾਵੇਗੀ ਅਤੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਦਿੱਤਾ ਜਾਵੇਗਾ। ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ 500 ਰੁਪਏ ਵਿੱਚ ਗੈਸ ਸਿਲੰਡਰ ਅਤੇ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਤੇ ਸਰਕਾਰੀ ਵਿਭਾਗਾਂ ਵਿੱਚ 2 ਲੱਖ ਖਾਲੀ ਅਸਾਮੀਆਂ ’ਤੇ ਯੋਗਤਾ ਦੇ ਆਧਾਰ ’ਤੇ ਪੱਕੀ ਭਰਤੀ ਕੀਤੀ ਜਾਵੇਗੀ।

Advertisement

Advertisement
Advertisement