ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਨੇ ਪਾਰਟੀ ਛੱਡੀ

08:06 AM May 08, 2024 IST

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 7 ਮਈ
ਭਾਜਪਾ ਦੇ ਜ਼ਿਲ੍ਹਾ ਬਠਿੰਡਾ ਦੇ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਪ੍ਰਧਾਨਗੀ, ਤਲਵੰਡੀ ਸਾਬੋ ਹਲਕਾ ਇੰਚਾਰਜ ਦੇ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੂੰ ਭੇਜ ਦਿੱਤਾ ਹੈ। ਉਧਰ, ਸ੍ਰੀ ਸਿੱਧੂ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਨ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ।
ਜ਼ਿਕਰਯੋਗ ਹੈ ਕਿ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀਆਂ ਵਿੱਚ ਗਿਣੇ ਜਾਂਦੇ ਰਹੇ ਰਵੀਪ੍ਰੀਤ ਸਿੰਘ ਸਿੱਧੂ ਨੇ ਹਲਕਾ ਤਲਵੰਡੀ ਸਾਬੋ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ 2009-2010 ਵਿੱਚ ਆਰੰਭ ਦਿੱਤੀਆਂ ਸਨ। ਉਹ ਅਕਾਲੀ ਦਲ ਯੂਥ ਵਿੰਗ ਪੰਜਾਬ ਦੇ ਅਹੁਦੇਦਾਰ ਵੀ ਰਹੇ। ਦਸੰਬਰ 2021 ਵਿੱਚ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਤਲਵੰਡੀ ਸਾਬੋ ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਵੀ ਲੜੀ ਸੀ। ਭਾਜਪਾ ਨੇ ਉਨ੍ਹਾਂ ਨੂੰ ਜ਼ਿਲ੍ਹਾ ਬਠਿੰਡਾ (ਦਿਹਾਤੀ) ਦਾ ਪ੍ਰਧਾਨ ਨਿਯੁਕਤ ਕੀਤਾ ਸੀ ਪਰ ਅੱਜ ਅਚਾਨਕ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਧਾਨਗੀ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਵੱਲੋਂ 8 ਮਈ ਨੂੰ ਆਪਣੀ ਤਲਵੰਡੀ ਸਾਬੋ ਰਿਹਾਇਸ਼ ’ਤੇ ਇਸ ਸਬੰਧੀ ਸਮਾਗਮ ਵੀ ਰੱਖ ਲਿਆ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਪਾਰਟੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਰਸਮੀ ਤੌਰ ’ਤੇ ਅਕਾਲੀ ਦਲ ਵਿੱਚ ਉਨ੍ਹਾਂ ਦੀ ਵਾਪਸੀ ਹੋ ਸਕਦੀ ਹੈ।

Advertisement

Advertisement
Advertisement