ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਨੇ ਦਲਿਤਾਂ ਦਾ ਸਭ ਤੋਂ ਵੱਧ ਸ਼ੋਸ਼ਣ ਕੀਤਾ: ਬਸਪਾ

08:01 AM May 23, 2024 IST
ਚੋਣ ਮੀਟਿੰਗ ਦੌਰਾਨ ਮਜ਼ਦੂਰਾਂ ਨੂੰ ਸੰਬੋਧਨ ਕਰਦੇ ਹੋਏ ਬਸਪਾ ਆਗੂ। -ਫੋਟੋ: ਜੱਸ

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 22 ਮਈ
ਫਰੀਦਕੋਟ ਰਾਖਵੇਂ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਨੇ ਫਰੀਦਕੋਟ, ਕੋਟਕਪੂਰਾ ਤੇ ਜੈਤੋ ਦੇ ਵੱਖ-ਵੱਖ ਪਿੰਡਾਂ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਹੁਣ ਤੱਕ ਦਲਿਤ ਵਰਗ ਦਾ ਸਭ ਤੋਂ ਵੱਧ ਸ਼ੋਸ਼ਣ ਕੀਤਾ ਹੈ। ਗੁਰਬਖਸ਼ ਸਿੰਘ ਚੌਹਾਨ ਨੇ ਕਿਹਾ ਕਿ ਭਾਜਪਾ ਸਾਜ਼ਿਸ਼ ਤਹਿਤ ਪੰਜਾਬ ਦੇ ਦਲਿਤਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰ ਵੱਲੋਂ ਪੰਜਾਬ ਦੇ ਦਲਿਤਾਂ ਨੂੰ ਜ਼ਮੀਨਾਂ ਦੇ ਹੱਕ ਅਤੇ ਹੋਰ ਸਹੂਲਤਾਂ ਦੇਣ ਦੇ ਕੀਤੇ ਵਾਅਦੇ ਨਿਰਾ ਫਰੇਬ ਹਨ। ਹੁਣ ਤੱਕ ਬਹੁਜਨ ਸਮਾਜ ਪਾਰਟੀ ਹੀ ਦਲਿਤ ਵਰਗ ਦੇ ਭਲੇ ਲਈ ਸਿਆਸੀ ਲੜਾਈ ਲੜ ਰਹੀ ਹੈ। ਉਨ੍ਹਾਂ ਦਲਿਤ ਵਰਗ ਨੂੰ ਅਪੀਲ ਕੀਤੀ ਕਿ ਉਹ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰਾਂ ਨੂੰ ਹੀ ਸਹਿਯੋਗ ਦੇਣ। ਇਸ ਮੌਕੇ ਲਾਲਵਿੰਦਰ ਸਿੰਘ ਚੌਹਾਨ, ਗੋਬਿੰਦ ਸਿੰਘ ਪਿੱਪਲੀ, ਪਰਮਜੀਤ ਸਿੰਘ ਡੋਡ, ਲਛਮਣ ਸਿੰਘ, ਨਿਰਮਲ ਸਿੰਘ ਸਾਦਿਕ, ਬਘੇਲ ਸਿੰਘ, ਪੱਪੂ ਸਿੰਘ ਸਾਦਿਕ ਆਦਿ ਵੀ ਹਾਜ਼ਰ ਸਨ।

Advertisement

Advertisement
Advertisement