For the best experience, open
https://m.punjabitribuneonline.com
on your mobile browser.
Advertisement

ਭਾਜਪਾ ਨੇ ਕੈਸਰਗੰਜ ਲੋਕ ਸਭਾ ਸੀਟ ਤੋਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਥਾਂ ਉਨ੍ਹਾਂ ਦੇ ਪੁੱਤਰ ਨੂੰ ਉਮੀਦਵਾਰ ਬਣਾਇਆ

06:35 PM May 02, 2024 IST
ਭਾਜਪਾ ਨੇ ਕੈਸਰਗੰਜ ਲੋਕ ਸਭਾ ਸੀਟ ਤੋਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਥਾਂ ਉਨ੍ਹਾਂ ਦੇ ਪੁੱਤਰ ਨੂੰ ਉਮੀਦਵਾਰ ਬਣਾਇਆ
Advertisement

ਨਵੀਂ ਦਿੱਲੀ, 2 ਮਈ
ਭਾਜਪਾ ਨੇ ਅੱਜ ਕਰਨ ਭੂਸ਼ਣ ਸਿੰਘ ਨੂੰ ਲੋਕ ਸਭਾ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ। ਉਨ੍ਹਾਂ ਉੱਤਰ ਪ੍ਰਦੇਸ਼ ਦੀ ਕੈਸਰਗੰਜ ਸੀਟ ਤੋਂ ਆਪਣੇ ਪਿਤਾ ਅਤੇ ਮੌਜੂਦਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਜਗ੍ਹਾ ਲੈ ਲਈ ਹੈ, ਜੋ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਪਾਰਟੀ ਨੇ ਦਿਨੇਸ਼ ਪ੍ਰਤਾਪ ਸਿੰਘ ਨੂੰ ਗਾਂਧੀ ਪਰਿਵਾਰ ਦੇ ਗੜ੍ਹ ਰਾਏਬਰੇਲੀ ਤੋਂ ਵੀ ਆਪਣਾ ਉਮੀਦਵਾਰ ਬਣਾਇਆ ਹੈ, ਜਿਸ ਨੂੰ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਲਗਾਤਾਰ ਪੰਜ ਵਾਰ ਜਿੱਤਿਆ ਸੀ। ਸੋਨੀਆ ਗਾਂਧੀ ਹੁਣ ਰਾਜ ਸਭਾ ਮੈਂਬਰ ਹੈ ਅਤੇ ਕਾਂਗਰਸ ਨੇ ਅਜੇ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕਰਨਾ ਹੈ।

Advertisement

Advertisement
Author Image

amartribune@gmail.com

View all posts

Advertisement
Advertisement
×