For the best experience, open
https://m.punjabitribuneonline.com
on your mobile browser.
Advertisement

ਭਾਜਪਾ ਨੇ ਸਰਹੱਦੀ ਖੇਤਰ ਦੇ ਲੋਕਾਂ ਨੂੰ ਵਿਸਾਰਿਆ: ਧਾਲੀਵਾਲ

06:47 AM Apr 16, 2024 IST
ਭਾਜਪਾ ਨੇ ਸਰਹੱਦੀ ਖੇਤਰ ਦੇ ਲੋਕਾਂ ਨੂੰ ਵਿਸਾਰਿਆ  ਧਾਲੀਵਾਲ
ਪਿੰਡ ਜੱਸੜ ਵਿਚ ਲੋਕਾਂ ਨਾਲ ਮੀਟਿੰਗ ਕਰਦੇ ਹੋਏ ਕੁਲਦੀਪ ਸਿੰਘ ਧਾਲੀਵਾਲ।
Advertisement

ਰਾਜਨ ਮਾਨ
ਰਾਮਦਾਸ, 15 ਅਪਰੈਲ
ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ‘ਆਪ’ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਭਾਜਪਾ ਸਰਕਾਰ ਨੇ ਹਮੇਸ਼ਾਂ ਸਰਹੱਦੀ ਖੇਤਰ ਦੇ ਲੋਕਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਵੋਟਾਂ ਸਮੇਂ ਲੋਕ ਹਿਤੈਸ਼ੀ ਹੋਣ ਦਾ ਦਿਖਾਵਾ ਕੀਤਾ ਜਾਂਦਾ ਹੈ।
ਸਰਹੱਦੀ ਪਿੰਡਾਂ ਵਿੱਚ ਚੋਣ ਮੀਟਿੰਗਾਂ ਕਰਨ ਉਪਰੰਤ ਪਿੰਡ ਜੱਸੜ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਆਪਣੀ ਹਾਰ ਦੇਖ ਕੇ ਮਗਰਮੱਛ ਦੇ ਹੰਝੂ ਵਹਾ ਕੇ ਲੋਕਾਂ ਤੋਂ ਵੋਟਾਂ ਬਟੋਰਨਾ ਚਾਹੁੰਦੀ ਹੈ ਪਰ ਲੋਕ ਇਸ ਨੂੰ ਮੂੰਹ ਨਹੀਂ ਲਾ ਰਹੇ। ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰ ਨੂੰ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ ਅਤੇ ਹੁਣ ਆਮ ਲੋਕਾਂ ਦੀ ਥਾਂ ਆਪਣੇ ਹੀ ਆਦਮੀਆਂ ਨੂੰ ਸਰੋਪੇ ਪਾ ਕੇ ਫੋਟੋਆਂ ਖਿਚਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੀਆਂ ਕਿਸਾਨ-ਮਜ਼ਦੂਰ ਅਤੇ ਵਪਾਰੀ ਵਿਰੋਧੀ ਨੀਤੀਆਂ ਤੋਂ ਜਾਣੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਸਰਹੱਦੀ ਖੇਤਰ ਦੇ ਲੋਕਾਂ ਦੀ ਬਾਂਹ ਫੜਨ ਦੀ ਥਾਂ ਭਾਜਪਾ ਨੇ ਇਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਵਿਚ ਭਾਜਪਾ ਦਾ ਸਫ਼ਾਇਆ ਹੋ ਚੁੱਕਾ ਹੈ। ਅਕਾਲੀ ਦਲ ’ਤੇ ਵਾਰ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੀ ਭਾਜਪਾ ਦੀ ਹੀ ‘ਬੀ’ ਟੀਮ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੇਂਦਰ ਵਿੱਚ ਭਾਜਪਾ ਦੀ ਝੋਲੀ ਵਿੱਚ ਹੀ ਪੈਂਦਾ ਰਿਹਾ ਹੈ ਤੇ ਕੁਰਸੀ ਲਈ ਹਮੇਸ਼ਾਂ ਪੰਜਾਬ ਦੇ ਹਿੱਤਾਂ ਦਾ ਸੌਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਹਾਰ ਮੰਨ ਚੁੱਕਿਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਸਣੇ ਹੋਰ ਆਗੂ ਹਾਜ਼ਰ ਸਨ।

Advertisement

Advertisement
Author Image

Advertisement
Advertisement
×