ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਦੀ ਹੈ ਭਾਜਪਾ: ਸ਼ਰਮਾ

08:48 AM Oct 22, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 21 ਅਕਤੂਬਰ
ਭਾਜਪਾ ਦੇ ਜ਼ਿਲ੍ਹਾ ਸਕੱਤਰ ਵਿਕਾਸ ਸ਼ਰਮਾ ਜਾਲਖੇੜੀ ਨੇ ਨਾਇਬ ਸਿੰਘ ਸੈਣੀ ਨੂੰ ਦੂਜੀ ਵਾਰ ਸੂਬੇ ਦਾ ਮੁੱਖ ਮੰਤਰੀ ਬਨਣ ’ਤੇ ਵਧਾਈ ਦਿੰਦੇ ਹੋਏ ਕਿਹਾ ਹੈ ਕਿ ਹਰਿਆਣਾ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਦਾ ਨਜ਼ਾਰਾ ਦੇਖਣਯੋਗ ਸੀ। ਇਸ ਸਮਾਗਮ ਵਿਚ ਸੂਬੇ ਦੇ ਕੋਨੇ ਕੋਨੇ ਤੋਂ ਪੁੱਜੇ ਲੱਖਾਂ ਲੋਕਾਂ ਦੀ ਗਿਣਤੀ ਵਿਚ ਜੋਸ਼ ਤੇ ਖੁਸ਼ੀ ਦਾ ਮਾਹੌਲ ਸੀ। ਵਿਕਾਸ ਸ਼ਰਮਾ ਜਾਲਖੇੜੀ ਬਾਬੈਨ ਵਿੱਚ ਪਿਪਲੀ ਰੋਡ ਤੇ ਸਥਿਤ ਆਪਣੇ ਦਫਤਰ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਦਾ ਪੂਰਾ ਲਾਭ ਹਰਿਆਣਾ ਵਾਸੀਆਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਨਾਇਬ ਸਿੰਘ ਸੈਣੀ ਦੀ ਸਰਕਾਰ ਹਰਿਆਣਾ ਦੇ ਵਿਕਾਸ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਜੋ ਵੀ ਵਾਅਦਾ ਕਰਦੀ ਹੈ ਉਸ ਨੂੰ ਪੂਰਾ ਕਰਦੀ ਹੈ।

Advertisement

Advertisement