ਭਾਜਪਾ ਨੇ ਕੇਜਰੀਵਾਲ ਦੇ ਮੁਕਾਬਲੇ ਪਰਵੇਸ਼ ਵਰਮਾ ਨੂੰ ਦਿੱਤੀ ਟਿਕਟ
06:13 AM Jan 05, 2025 IST
ਨਵੀਂ ਦਿੱਲੀ: ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 29 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਸਾਹਿਬ ਸਿੰਘ ਵਰਮਾ ਦੇ ਪੁੱਤਰ ਪਰਵੇਸ਼ ਵਰਮਾ ਨੂੰ ਟਿਕਟ ਦਿੱਤੀ ਹੈ। ਪਾਰਟੀ ਨੇ ਗਾਂਧੀ ਨਗਰ ਸੀਟ ਤੋਂ ਮੌਜੂਦਾ ਵਿਧਾਇਕ ਅਨਿਲ ਵਾਜਪਾਈ ਦੀ ਥਾਂ ਅਰਵਿੰਦਰ ਸਿੰਘ ਲਵਲੀ ਨੂੰ ਟਿਕਟ ਦਿੱਤੀ ਹੈ। ਮਨਜਿੰਦਰ ਸਿੰਘ ਸਿਰਸਾ ਰਾਜੌਰੀ ਗਾਰਡਨ ਸੀਟ ਤੋਂ ਉਮੀਦਵਾਰ ਹੋਣਗੇ। -ਪੱਤਰ ਪ੍ਰੇਰਕ
Advertisement
Advertisement