ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿੱਖਿਆ ਦੇ ਨਿੱਜੀਕਰਨ ’ਤੇ ਤੁਲੀ ਭਾਜਪਾ ਸਰਕਾਰ: ਕੁਮਾਰੀ ਸ਼ੈਲਜਾ

07:47 AM Jun 18, 2024 IST

ਪ੍ਰਭੂ ਦਿਆਲ
ਸਿਰਸਾ, 17 ਜੂਨ
ਲੋਕ ਸਭਾ ਹਲਕਾ ਸਿਰਸਾ ਤੋਂ ਸੰਸਦ ਮੈਂਬਰ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਭਾਜਪਾ ਸਰਕਾਰ ਸਿੱਖਿਆ ਦਾ ਨਿੱਜੀਕਰਨ ’ਤੇ ਤੁਲੀ ਹੋਈ ਹੈ। ਸੂਬੇ ਦੇ ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ ਅਧਿਆਪਕਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ ਪਰ ਸਰਕਾਰ ਖਾਲੀ ਅਸਾਮੀਆਂ ’ਤੇ ਭਰਤੀ ਨਹੀਂ ਕਰ ਰਹੀ। ਪ੍ਰਾਈਵੇਟ ਸਕੂਲ ਕਾਲਜਾਂ ਨੂੰ ਉਸ਼ਤਾਹਿਤ ਕੀਤਾ ਜਾ ਰਿਹਾ ਹੈ ਤੇ ਸਰਕਾਰੀ ਅਦਾਰਿਆਂ ਨੂੰ ਫੇਲ੍ਹ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਤੋਂ ਵਾਂਝਾ ਕਰ ਰਹੀ ਹੈ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਹਰਿਆਣਾ ਦੇ 2300 ਸਕੂਲਾਂ ਵਿੱਚ ਪੀਜੀਟੀ ਅਧਿਆਪਕਾਂ ਦੀਆਂ 9995 ਅਸਾਮੀਆਂ ਖਾਲੀ ਹਨ। ਆਸਾਮੀਆਂ ਖਾਲ੍ਹੀ ਹੋਣ ਕਾਰਨ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਵਿਘਨ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਭਾਜਪਾ ਸਰਕਾਰ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਤੋਂ ਵਾਂਝੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਸਹੂਲਤਾਂ ਦੋਵੇਂ ਹੀ ਮਹੱਤਵਪੂਰਨ ਹਨ ਪਰ ਭਾਜਪਾ ਸਰਕਾਰ ਇਹ ਦੋਵੇ ਸੇਵਾਵਾਂ ਲੋਕਾਂ ਨੂੰ ਮੁਹੱਈਆ ਕਰਵਾਉਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉੱਚ ਸਿੱਖਿਆ ਵਿੱਚ ਵੀ ਇਹੀ ਸਥਿਤੀ ਬਣੀ ਹੋਈ ਹੈ। ਸੂਬੇ ਦੇ 182 ਕਾਲਜਾਂ ਵਿੱਚ ਪ੍ਰੋਫੈਸਰਾਂ ਦੀਆਂ 7986 ਅਸਾਮੀਆਂ ਵਿੱਚੋਂ 4618 ਖਾਲ੍ਹੀ ਪਈਆਂ ਹਨ। ਇਨ੍ਹਾਂ ਖਾਲੀ ਅਸਾਮੀਆਂ ਕਾਰਨ ਹਰਿਆਣਾ ਦੇ ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਬਣਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਸਰਕਾਰੀ ਵਿਦਿਅਕ ਅਦਾਰਿਆਂ ਨੂੰ ਫੇਲ੍ਹ ਕਰ ਰਹੀ ਹੈ।

Advertisement

Advertisement
Advertisement