ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਸਰਕਾਰ ਨੇ ਦੇਸ਼ ਨੂੰ ਵਿਕਾਸ ਦੇ ਰਾਹ ਪਾਇਆ: ਹੰਸ ਰਾਜ

07:50 AM Apr 25, 2024 IST
ਭਗਤਾ ਭਾਈ ਵਿੱਚ ਚੋਣ ਪ੍ਰਚਾਰ ਦੌਰਾਨ ਸੰਬੋਧਨ ਕਰਦੇ ਹੋਏ ਹੰਸ ਰਾਜ ਹੰਸ।

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 24 ਅਪਰੈਲ
ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਹਾ ਕਿ ਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਸਰਕਾਰ ਬਣਨ ’ਤੇ 10 ਸਾਲ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿਚ ਭਾਰੀ ਵਿਕਾਸ ਹੋਇਆ ਹੈ। ਦੇਸ਼ ’ਚ ਤਰੱਕੀ ਦੀ ਰਫ਼ਤਾਰ ਨੂੰ ਜਾਰੀ ਰੱਖਣ ਲਈ ਤੀਜੀ ਵਾਰ ਕੇਂਦਰ ਵਿਚ ਭਾਜਪਾ ਸਰਕਾਰ ਦਾ ਬਣਨਾ ਜ਼ਰੂਰੀ ਹੈ।
ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਨੇ ਆਪਣੀ ਚੋਣ ਮੁਹਿੰਮ ਦੌਰਾਨ ਭਗਤਾ ਭਾਈ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਗੁਰਬਿੰਦਰ ਸਿੰਘ ਭਗਤਾ ਦੇ ਘਰ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਦੀ ਭਾਜਪਾ ਸਰਕਾਰ ਦੀ ਪਿਛਲੀ ਦਸ ਸਾਲ ਦੀ ਕਾਰਗੁਜ਼ਾਰੀ ਅਤੇ ਪੰਜਾਬ ਪੱਖੀ ਏਜੰਡੇ ਤੋਂ ਲੋਕਾਂ ਨੂੰ ਜਾਣੂ ਕਰਵਾਉਣ। ਹੰਸ ਰਾਜ ਹੰਸ ਨੇ ਕਿਹਾ ਕਿ ਭਾਜਪਾ ਸਰਕਾਰ ਦੀ ਬਦੌਲਤ ਹੀ ਪੰਜਾਬ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਸੜਕੀ ਤੇ ਹੋਰ ਪ੍ਰਾਜੈਕਟ ਆਏ ਹਨ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਤੋਂ ਤਰੱਕੀ ਤੇ ਭਾਈਚਾਰਕ ਸਾਂਝ ਦੇ ਨਾਮ ’ਤੇ ਵੋਟਾਂ ਮੰਗ ਰਹੇ ਹਨ। ਇਸ ਮੌਕੇ ਸੂਬਾ ਕਮੇਟੀ ਮੈਂਬਰ ਗੁਰਬਿੰਦਰ ਭਗਤਾ ਨੇ ਹੰਸ ਰਾਜ ਹੰਸ ਦਾ ਭਗਤਾ ਭਾਈ ਪਹੁੰਚਣ ’ਤੇ ਧੰਨਵਾਦ ਕਰਦਿਆਂ ਭਗਤਾ ਭਾਈ ਇਕਾਈ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ।
ਇਸ ਮੌਕੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਰਵੀਪ੍ਰੀਤ ਸਿੱਧੂ, ਸਵਰਨ ਸਿੰਘ ਬੁਰਜ ਲੱਧਾ ਮੰਡਲ ਪ੍ਰਧਾਨ, ਲਾਜਪਤ ਅਰੋੜਾ, ਹਰਦੇਵ ਨਿੱਕਾ ਸਾਬਕਾ ਕੌਂਸਲਰ, ਬਲਤੇਜ ਕਾਲਾ, ਪਵਨ ਕੁਮਾਰ, ਬਵਲੇਸ਼ ਬੌਬੀ, ਕੇਵਲ ਕ੍ਰਿਸ਼ਨ, ਬਿਕਰਮ ਬੰਟੀ, ਜਗਸੀਰ ਪੱਪੂ, ਪਰਮਿੰਦਰ ਫੌਜੀ ਆਦਿ ਹਾਜ਼ਰ ਸਨ।

Advertisement

Advertisement
Advertisement