ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੰਡੀਆਂ ’ਚੋਂ ਜਾਣਬੁੱਝ ਕੇ ਲਿਫਟਿੰਗ ਨਹੀਂ ਕਰਵਾ ਰਹੀ ਭਾਜਪਾ ਸਰਕਾਰ: ਅਨੁਰਾਗ

10:30 AM Apr 26, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 25 ਅਪਰੈਲ
ਆਮ ਆਦਮੀ ਪਾਰਟੀ ਦੇ ਸੀਨੀਅਰ ਸੂਬਾ ਪ੍ਰਧਾਨ ਅਨੁਰਾਗ ਢਾਡਾਂ ਨੇ ਅੱਜ ਆਪਣੇ ਦਫਤਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਅੱਜ ਪੂਰੇ ਦੇਸ਼ ਦੇ ਸਾਹਮਣੇ ਭਾਰਤੀ ਜਨਤਾ ਪਾਰਟੀ ਦਾ ਕਿਸਾਨ ਵਿਰੋਧੀ ਚਿਹਰਾ ਆ ਗਿਆ ਹੈ। ਇਸੇ ਕਰਕੇ ਇਨ੍ਹਾਂ ਦੇ ਉਮੀਦਵਾਰ ਚੋਣ ਪ੍ਰਚਾਰ ਲਈ ਪਿੰਡਾਂ ਵਿਚ ਨਹੀਂ ਜਾ ਰਹੇ। ਉਨ੍ਹਾਂ ਕਿਹਾ ਕਿ ਇਸ ਦਾ ਬਦਲਾ ਭਾਜਪਾ ਕਿਸਾਨਾਂ ਤੋਂ ਲੈ ਰਹੀ ਹੈ। ਸੂਬੇ ਦੀਆਂ ਮੰਡੀਆਂ ਕਣਕ ਦੀ ਫਸਲ ਨਾਲ ਭਰੀਆਂ ਪਈਆਂ ਹਨ, ਸੜਕਾਂ ਤੋਂ ਲੈ ਕੇ ਪਿੰਡਾਂ ਦੇ ਸਟੇਡੀਅਮ ਤੱਕ ਕਣਕ ਦੀ ਫਸਲ ਪਈ ਹੈ। ਉਨ੍ਹਾਂ ਕਿਹਾ ਕਿ 90 ਫ਼ੀਸਦ ਤੱਕ ਫਸਲ ਦੀ ਕਟਾਈ ਹੋ ਚੁੱਕੀ ਹੈ ਤੇ ਕਿਸਾਨ ਆਪਣੀ ਫਸਲ ਮੰਡੀ ਲਿਆ ਚੁੱਕਾ ਹੈ ਪਰ ਫਸਲ ਦੀ ਲਿਫਟਿੰਗ ਤੈਅ ਨਿਯਮਾਂ ਮੁਤਾਬਿਕ ਨਹੀਂ ਹੋ ਰਹੀ। ਸ੍ਰੀ ਢਾਡਾਂ ਨੇ ਕਿਹਾ ਕਿ ਭਾਜਪਾ ਜਾਣਬੁੱਝ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਮੰਡੀਆਂ ’ਚੋਂ ਲਿਫਟਿੰਗ ਨਹੀਂ ਕਰਵਾ ਰਹੀ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਲਗਭਗ 38 ਲੱਖ ਮੀਟਰਿਕ ਟਨ ਕਣਕ ਦੀ ਲਿਫਟਿੰਗ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਜਿਥੇ ਵੱਡੇ ਉਦਯੋਗਪਤੀਆਂ ਦੇ ਸਾਇਲੋ ਹਨ, ਉਥੇ ਮੰਡੀਆਂ ਨੂੰ ਬੰਦ ਕਰ ਦਿੱਤਾ ਗਿਆ ਹੈ ਤੇ ਉਥੇ ਵੀ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਇਕੱਲੇ ਜ਼ਿਲ੍ਹਾ ਕੁਰੂਕਸ਼ੇਤਰ ਵਿਚ 35 ਲੱਖ ਕੁਇੰਟਲ ਕਣਕ ਖੁੱਲ੍ਹੇ ਅਸਮਾਨ ਹੇਠਾਂ ਪਈ ਹੈ।

Advertisement

Advertisement
Advertisement