ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਸਰਕਾਰ ਨੇ ਸਿਰਫ਼ ਪੂੰਜੀਪਤੀਆਂ ਦੀਆਂ ਤਿਜੋਰੀਆਂ ਭਰੀਆਂ: ਕਟਾਰੂਚੱਕ

07:11 AM Apr 29, 2024 IST
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਬਮਿਆਲ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।

ਪੱਤਰ ਪ੍ਰੇਰਕ
ਪਠਾਨਕੋਟ, 28 ਅਪਰੈਲ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਅੰਦਰ ਸਿਰਫ਼ ਕਾਰਪੋਰੇਟ ਘਰਾਣਿਆਂ ਦੀਆਂ ਤਿਜੋਰੀਆਂ ਭਰਨ ਦਾ ਕੰਮ ਕਰ ਰਹੀ ਹੈ ਤੇ ਬਾਕੀ ਕਿਸੇ ਵੀ ਵਰਗ ਦੀ ਇਹ ਸੁਣਵਾਈ ਨਹੀਂ ਕਰ ਰਹੀ। ਇਸ ਸਰਕਾਰ ਵੱਲੋਂ 15-15 ਲੱਖ ਰੁਪਏ ਹਰ ਵਿਅਕਤੀ ਦੇ ਖਾਤੇ ਵਿੱਚ ਪਾਉਣ ਦਾ ਵਾਅਦਾ ਕੀਤਾ ਗਿਆ ਸੀ ਜਿਸ ਨੂੰ ਇਸ ਨੇ ਜੁਮਲਾ ਕਹਿ ਦਿੱਤਾ। ਹਰ ਸਾਲ 2 ਕਰੋੜ ਲੋਕਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਵੀ ਜੁਮਲਾ ਹੀ ਸਾਬਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੂੰ ਆਮ ਆਦਮੀ ਦਾ ਕੋਈ ਵੀ ਫ਼ਿਕਰ ਨਹੀਂ ਹੈ। ਭਾਜਪਾ ਦੇ ਰਾਜ ਅੰਦਰ ਮਹਿੰਗਾਈ ਸਿਖਰਾਂ ਛੂਹ ਰਹੀ ਹੈ। ਇਸ ਕਾਰਨ ਗ਼ਰੀਬ ਨੂੰ ਆਪਣਾ ਚੁੱਲ੍ਹਾ ਬਾਲਣਾ ਵੀ ਮੁਸ਼ਕਲ ਹੋ ਗਿਆ ਹੈ। ਰਸੋਈ ਦੀਆਂ ਚੀਜ਼ਾਂ ਮਹਿੰਗੀਆਂ ਹੋ ਗਈਆਂ ਹਨ ਤੇ ਗੈਸ ਦੇ ਵਧੇ ਭਾਅ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ। ਬੇਰੁਜ਼ਗਾਰੀ ਸਾਰੀਆਂ ਹੱਦਾਂ ਬੰਨ੍ਹੇ ਪਾਰ ਕਰ ਗਈ ਹੈ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਭਾਜਪਾ ਸਰਕਾਰ ਲੋਕਾਂ ਦਾ ਧਿਆਨ ਆਮ ਆਦਮੀ ਦੀ ਜ਼ਿੰਦਗੀ ਨਾਲ ਜੁੜੇ ਇਨ੍ਹਾਂ ਮੁੱਦਿਆਂ ਤੋਂ ਭਟਕਾਉਣ ਲਈ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਈਡੀ, ਸੀਬੀਆਈ ਵਰਗੀਆਂ ਏਜੰਸੀਆਂ ਰਾਹੀਂ ਸਾਜ਼ਿਸ਼ ਤਹਿਤ ਜੇਲ੍ਹਾਂ ਅੰਦਰ ਸੁੱਟ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਚੋਣਾਂ ਤੋਂ ਬਾਅਦ ਦੇਸ਼ ਅੰਦਰ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣੇਗੀ।
ਕੈਬਨਿਟ ਮੰਤਰੀ ਕਟਾਰੂਚੱਕ ਸਰਹੱਦੀ ਖੇਤਰ ਦੇ ਤਾਰਾਗੜ੍ਹ ਅਤੇ ਬਮਿਆਲ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੇ ਸਨ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 81 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 79 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ ਤੇ 11 ਹਜ਼ਾਰ 480 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਕੇ ਦਿੱਤੀ ਜਾ ਚੁੱਕੀ ਹੈ।

Advertisement

Advertisement
Advertisement