ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ’ਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੇਗੀ: ਪਵਨ ਸੈਣੀ

10:19 AM Sep 15, 2024 IST
ਨਰਾਇਣਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਉਦਘਾਟਨ ਮੌਕੇ ਹਵਨ ਯੱਗ ਕਰਵਾਉਂਦੇ ਹੋਏ ਉਮੀਦਵਾਰ ਪਵਨ ਸੈਣੀ।

ਫਲਿੰਦਰ ਪਾਲ ਗੁਲੀਆਣੀ
ਨਰਾਇਣਗੜ੍ਹ, 14 ਸਤੰਬਰ
ਭਾਰਤੀ ਜਨਤਾ ਪਾਰਟੀ ਵੱਲੋਂ ਅੰਬਾਲਾ ਰੋਡ ਨਰਾਇਣਗੜ੍ਹ ਵਿੱਚ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਭਾਜਪਾ ਉਮੀਦਵਾਰ ਪਵਨ ਸੈਣੀ ਨੇ ਹਵਨ ਯੱਗ ਕਰਕੇ ਪੂਜਾ ਅਰਚਨਾ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ। ਪਵਨ ਸੈਣੀ ਨੇ ਕਿਹਾ ਨਰਾਇਣਗੜ੍ਹ ’ਚ ਚੋਣ ਮਾਹੌਲ ਬਹੁਤ ਸਕਾਰਾਤਮਕ ਹੈ ਅਤੇ ਲੋਕਾਂ ਨੇ ਭਾਰਤੀ ਜਨਤਾ ਪਾਰਟੀ ਨੂੰ ਤੀਜੀ ਵਾਰ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਹੈ।
ਪਵਨ ਸੈਣੀ ਨੇ ਕਿਹਾ, ‘‘ਮੈਂ ਲੋਕਾਂ ਵਿੱਚ ਵਿਕਾਸ ਦੇ ਮੁੱਦੇ ਅਤੇ ਲੋਕਾਂ ਦੀਆਂ ਭਾਵਨਾਵਾਂ, ਸੁਪਨੇ, ਪਿੰਡ ਦੀਆਂ ਯੋਜਨਾਵਾਂ, ਟੀਚੇ, ਸੰਕਲਪ ਨੂੰ ਅੱਗੇ ਲਿਜਾਣ ਲਈ ਕੰਮ ਕਰਾਂਗਾ।’’ ਉਨ੍ਹਾਂ ਕਿਹਾ ਕਿ ਵਿਕਾਸ ਦੀ ਗੱਲ ਕਰੀਏ ਤਾਂ ਇੱਥੇ ਕੋਈ ਵੀ ਕੰਮ ਅਧੂਰਾ ਨਹੀਂ ਰਿਹਾ ਪਰ ਜੋ ਕੰਮ ਅਧੂਰੇ ਹਨ, ਉਨ੍ਹਾਂ ਨੂੰ ਪੂਰਾ ਕਰਨ ਲਈ ਕੰਮ ਕਰਾਂਗਾ। ਇਸ ਮੌਕੇ ਸੁਰਿੰਦਰ ਰਾਣਾ, ਰਾਜੇਸ਼ ਬਟੋਰਾ, ਵਿਵੇਕ ਗੁਪਤਾ, ਅਸ਼ਵਨੀ ਅਗਰਵਾਲ, ਮੰਗੂ ਰਾਮ ਕੰਜਾਲਾ, ਗੁਰਨਾਮ ਸਿੰਘ, ਕਮਲ ਗੋਂਧੀ, ਰਾਜੂ ਮੱਕੜ, ਸੰਜੀਵ ਕੌਸ਼ਿਕ, ਕੇਹਰ ਸਿੰਘ, ਅਮਿਤ ਅਗਰਵਾਲ, ਸੰਜੀਵ ਸੰਗਰਾਣੀ, ਰਾਕੇਸ਼ ਬਿੰਦਲ , ਗੁਰਜੰਟ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Advertisement

Advertisement