For the best experience, open
https://m.punjabitribuneonline.com
on your mobile browser.
Advertisement

ਦੇਸ਼ ਵਿੱਚ ਤੀਜੀ ਵਾਰ ਬਣੇਗੀ ਭਾਜਪਾ ਦੀ ਸਰਕਾਰ: ਸ਼ੇਖਾਵਤ

09:03 AM May 02, 2024 IST
ਦੇਸ਼ ਵਿੱਚ ਤੀਜੀ ਵਾਰ ਬਣੇਗੀ ਭਾਜਪਾ ਦੀ ਸਰਕਾਰ  ਸ਼ੇਖਾਵਤ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਨਮਾਨ ਕਰਦੇ ਹੋਏ ਅਨਿਲ ਵਿੱਜ।
Advertisement

ਰਤਨ ਸਿੰਘ ਢਿੱਲੋਂ
ਅੰਬਾਲਾ, 1 ਮਈ
ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਅੰਬਾਲਾ ਕੈਂਟ ਦੀ ਗਾਂਧੀ ਗਰਾਊਂਡ ਵਿੱਚ ਅੰਬਾਲਾ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਬੰਤੋ ਕਟਾਰੀਆ ਦੇ ਹੱਕ ਵਿਚ ਵਿਜੈ ਸੰਕਲਪ ਰੈਲੀ ਕੀਤੀ ਗਈ, ਜਿਸ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਸਾਬਕਾ ਗ੍ਰਹਿ ਮੰਤਰੀ ਤੇ ਅੰਬਾਲਾ ਕੈਂਟ ਹਲਕੇ ਤੋਂ ਵਿਧਾਇਕ ਅਨਿਲ ਵਿੱਜ ਨੇ ਸੰਬੋਧਨ ਕੀਤਾ ਅਤੇ ਬੰਤੋ ਕਟਾਰੀਆ ਦੇ ਹੱਕ ਵਿਚ ਵੋਟਾਂ ਮੰਗੀਆਂ। ਇਸ ਦੌਰਾਨ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਦੇਸ਼ ਵਿੱਚ ਤੀਜੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਭਾਜਪਾ 400 ਪਾਰ ਦਾ ਨਿਸ਼ਾਨਾ ਲੈ ਕੇ ਚੱਲ ਰਹੀ ਹੈ ਅਤੇ ਇਸ ਨਿਸ਼ਾਨੇ ਨੂੰ ਹਾਸਲ ਕਰਨ ਲਈ ਕੰਮ ਕੀਤਾ ਜਾਵੇਗਾ।
ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਂਗਰਸ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਪਰਚੀ ਅਤੇ ਖ਼ਰਚੀ ਚੱਲਦੀ ਸੀ ਪਰ ਭਾਜਪਾ ਸਰਕਾਰ ਵਿੱਚ ਨਾ ਪਰਚੀ ਚੱਲਦੀ ਹੈ ਅਤੇ ਨਾ ਹੀ ਖ਼ਰਚੀ। ਸ੍ਰੀ ਸੈਣੀ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਇਤਿਹਾਸਕ ਕੰਮ ਕੀਤੇ ਹਨ। ‘ਇੰਡੀਆ’ ਗੱਠਜੋੜ ਪੰਜ ਸਾਲਾਂ ਵਿੱਚ ਪੰਜ ਪ੍ਰਧਾਨ ਮੰਤਰੀ ਬਣਾਉਣ ਦੀ ਯੋਜਨਾ ਬਣਾ ਰਿਹਾ ਹੈ, ਇਸ ਲਈ ਦੇਸ਼ ਦੀ ਮਜ਼ਬੂਤੀ ਅਤੇ ਸਥਿਰਤਾ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਕਦੇ ਹਨ। ਮੋਦੀ ਦੀ ਅਗਵਾਈ ਵਿੱਚ ਹੀ ਵਿਕਸਤ ਭਾਰਤ ਬਣੇਗਾ। ਇਸ ਦੌਰਾਨ ਟਰਾਂਸਪੋਰਟ ਰਾਜ ਮੰਤਰੀ ਅਸੀਮ ਗੋਇਲ ਅਤੇ ਉਮੀਦਵਾਰ ਬੰਤੋ ਕਟਾਰੀਆ ਨੇ ਵੀ ਰੈਲੀ ਵਿੱਚ ਮੌਜੂਦ ਲੋਕਾਂ ਨੂੰ ਪਾਉਣ ਦੀ ਅਪੀਲ ਕੀਤੀ।

Advertisement

ਫਿਰ ਛਲਕਿਆ ਵਿੱਜ ਦਾ ਦਰਦ

ਇਹ ਰੈਲੀ ਸਾਬਕਾ ਗ੍ਰਹਿ ਮੰਤਰੀ ਅਤੇ ਅੰਬਾਲਾ ਕੈਂਟ ਤੋਂ ਵਿਧਾਇਕ ਅਨਿਲ ਵਿੱਜ ਨੇ ਕੀਤੀ ਸੀ। ਰੈਲੀ ਵਿੱਚ ਪਾਰਟੀ ਵੱਲੋਂ ਨਜ਼ਰਅੰਦਾਜ਼ ਕੀਤੇ ਜਾਣ ਸਬੰਧੀ ਅਨਿਲ ਵਿੱਜ ਦਾ ਦਰਦ ਫਿਰ ਛਲਕ ਪਿਆ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ, ‘‘ਕੁਝ ਲੋਕਾਂ ਨੇ ਮੈਨੂੰ ਆਪਣੀ ਹੀ ਪਾਰਟੀ ਵਿੱਚ ਬੇਗਾਨਾ ਬਣਾ ਦਿੱਤਾ। ਕਈ ਵਾਰ ਬੇਗਾਨੇ ਆਪਣਿਆਂ ਤੋਂ ਵੱਧ ਕੰਮ ਕਰ ਜਾਂਦੇ ਹਨ। ਸਾਬਕਾ ਮੰਤਰੀ ਦੇ ਇਸ ਬਿਆਨ ਤੋਂ ਮੰਚ ’ਤੇ ਬੈਠੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਟਰਾਂਸਪੋਰਟ ਰਾਜ ਮੰਤਰੀ ਅਸੀਮ ਗੋਇਲ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਭਾਜਪਾ ਉਮੀਦਵਾਰ ਬੰਤੋ ਕਟਾਰੀਆ ਅਤੇ ਹੋਰ ਆਗੂ ਹੈਰਾਨ ਰਹਿ ਗਏ।

Advertisement
Author Image

sukhwinder singh

View all posts

Advertisement
Advertisement
×