ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਸਰਕਾਰਾਂ ਗਰੀਬਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ: ਮਿੱਢਾ

07:49 AM Jul 04, 2024 IST
ਲਾਭਪਾਤਰੀਆਂ ਨੂੰ ਚੈੱਕ ਸੌਂਪਦੇ ਹੋਏ ਵਿਧਾਇਕ ਡਾ. ਕ੍ਰਿਸ਼ਨ ਮਿੱਢਾ।

ਮਹਾਵੀਰ ਮਿੱਤਲ
ਜੀਂਦ, 3 ਜੁਲਾਈ
ਜੀਂਦ ਹਲਕੇ ਦੇ ਵਿਧਾਇਕ ਡਾ. ਕ੍ਰਿਸ਼ਨ ਮਿੱਢਾ ਨੇ ਕਿਹਾ ਹੈ ਕਿ ਪ੍ਰਦੇਸ਼ ਅਤੇ ਕੇਂਦਰ ਸਰਕਾਰ ਗਰੀਬ ਪਰਿਵਾਰਾਂ ਦਾ ਪੂਰਾ ਧਿਆਨ ਰੱਖ ਰਹੀਆਂ ਹਨ, ਜਿਸਦੇ ਚੱਲਦੇ ਹਰ ਵਰਗ ਦੀ ਭਲਾਈ ਲਈ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਗਰੀਬ ਪਰਿਵਾਰਾਂ ਦੇ ਹਿੱਤ ਭਾਜਪਾ ਸਰਕਾਰ ਵਿੱਚ ਸੁਰੱਖਿਅਤ ਹਨ। ਆਯੁਸ਼ਮਾਨ ਅਤੇ ਚਿਰਾਯੂ ਯੋਜਨਾਵਾਂ ਤੋਂ ਗਰੀਬ ਪਰਿਵਾਰਾਂ ਦੇ ਚਿਹਰਿਆਂ ਤੋਂ ਫ਼ਿਕਰਾਂ ਦੀਆਂ ਲਕੀਰਾਂ ਦੂਰ ਹੋਈਆਂ ਹਨ। ਵਿਧਾਇਕ ਡਾ. ਮਿੱਢਾ ਇੱਥੇ ਚੌਧਰੀ ਰਣਵੀਰ ਸਿੰਘ ਯੂਨੀਵਰਸਿਟੀ ਵਿੱਚ ਕਰਵਾਏ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਪ੍ਰੋਗਰਾਮ ਦੌਰਾਨ ਪਹਿਲਾਂ ਤੋਂ ਅਲਾਟ ਕੀਤੇ ਗਏ 100-100 ਵਰਗ ਗਜ਼ ਦੇ ਪਲਾਟਾਂ ਤੋਂ ਵਾਂਝੇ ਰਹੇ ਜ਼ਿਲ੍ਹੇ ਦੇ 624 ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਗਈ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਪਲਾਟਾਂ ਲਈ 6 ਕਰੋੜ, 24 ਲੱਖ ਰੁਪਏ ਦੀ ਆਰਥਿਕ ਸਹਾਇਤਾ ਵੰਡੀ ਗਈ ਹੈ।
ਇਸੇ ਪ੍ਰਕਾਰ ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾ ਤੇ ਡਾ. ਬੀਆਰ ਅੰਬੇਡਕਰ ਆਵਾਸ ਨਵੀਨੀਕਰਨ ਯੋਜਨਾ ਦੇ ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ ਮੁਹੱਈਆ ਕਰਵਾਈ ਗਈ। ਵਿਧਾਇਕ ਨੇ ਕਿਹਾ ਕਿ ਇਸ ਵੇਲੇ ਜ਼ਿਲ੍ਹੇ ਵਿੱਚ ਲਗਭਗ 2 ਲੱਖ, 20 ਹਜ਼ਾਰ ਲੋਕ ਵਿਧਵਾ, ਬੇਸਹਾਰਾ, ਸਮਾਜਿਕ ਸੁਰੱਖਿਆ ਆਦਿ ਤਹਿਤ ਪੈਨਸ਼ਨ ਪ੍ਰਾਪਤ ਕਰ ਰਹੇ ਹਨ। ਸਰਕਾਰ ਲੋਕਾਂ ਨੂੰ ਘਰ ਬੈਠੇ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾ ਰਹੀ ਹੈ। ਇਸ ਮੌਕੇ ਉੱਤੇ ਏਡੀਸੀ ਡਾ. ਹਰੀਸ਼ ਵਸ਼ਿਸ਼ਟ ਨੇ ਵਿਧਾਇਕ ਦਾ ਸਵਾਗਤ ਕੀਤਾ ਅਤੇ ਸਰਕਾਰ ਦੀਆਂ ਯੋਜਨਾਵਾਂ ਉੱਤੇ ਚਾਨਣਾ ਪਾਇਆ।

Advertisement

Advertisement
Advertisement