ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਹਕੂਮਤ ਦੀ ਪੰਜਾਬ ਪ੍ਰਤੀ ਸੋਚ ਮਾੜੀ: ਚਹਿਲ

10:33 AM Jan 08, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 7 ਜਨਵਰੀ
ਕੇਂਦਰ ਦੀ ਭਾਜਪਾ ਹਕੂਮਤ ਦੀ ਪੰਜਾਬ ਪ੍ਰਤੀ ਹਮੇਸ਼ਾ ਮਾੜੀ ਸੋਚ ਰਹੀ ਹੈ। ਇਸ ਨੇ ਪਹਿਲਾਂ ਕਿਸਾਨ ਵਿਰੋਧੀ ਖੇਤੀ ਕਾਨੂੰਨ ਲਿਆਂਦੇ ਸਨ, ਜੋ ਕਿ ਪੰਜਾਬੀਆਂ ਨੇ ਆਪਸੀ ਏਕੇ ਨਾਲ ਰੱਦ ਕਰਵਾ ਦਿੱਤੇ ਪਰ ਹਾਲੇ ਵੀ ਭਾਜਪਾ ਪੰਜਾਬੀਆਂ ਦੀ ਆਵਾਜ਼ ਨੂੰ ਦਬਾਉਣ ਲਈ ਕੋਝੇ ਯਤਨ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਜਸ਼ਨਦੀਪ ਸਿੰਘ ਜਸ਼ਨ ਚਹਿਲ ਨੇ ਬਲਾਕ ਪ੍ਰਧਾਨ ਅੰਗਰੇਜ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਪਿੰਡ ਸਿਰੀਏਵਾਲਾ ਵਿੱਚ ਬਲਾਕ ਭਗਤਾ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਆਗਾਮੀ ਲੋਕ ਸਭਾ ਚੋਣਾਂ ’ਚ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਉਹ ਹੁਣੇ ਤੋਂ ਹੀ ਕਮਰਕਸੇ ਕੱਸ ਲੈਣ। ਇਸ ਮੌਕੇ ਪਰਮਿੰਦਰ ਸਿੰਘ ਡਿੰਪਲ, ਬਲਾਕ ਪ੍ਰਧਾਨ ਅੰਗਰੇਜ ਸਿੰਘ ਸਿਰੀਏਵਾਲਾ, ਗੁਰਚਰਨ ਸਿੰਘ ਭਾਈਰੂਪਾ, ਯੂਥ ਆਗੂ ਸੀਰਾ ਮੱਲੂਆਣਾ, ਜੋਗਿੰਦਰ ਸਿੰਘ ਗੁਰੂਸਰ ਤੇ ਜਗਸੀਰ ਸੀਰਾ ਜਲਾਲ ਨੇ ‘ਆਪ’ ਸਰਕਾਰ ਦੀ ਆਲੋਚਨਾ ਕੀਤੀ।

Advertisement

Advertisement