For the best experience, open
https://m.punjabitribuneonline.com
on your mobile browser.
Advertisement

ਭਾਜਪਾ ਹਮੇਸ਼ਾ ਰਾਖਵਾਂਕਰਨ ਵਿਰੋਧੀ ਰਹੀ: ਸੰਜੈ ਸਿੰਘ

09:40 AM May 02, 2024 IST
ਭਾਜਪਾ ਹਮੇਸ਼ਾ ਰਾਖਵਾਂਕਰਨ ਵਿਰੋਧੀ ਰਹੀ  ਸੰਜੈ ਸਿੰਘ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਮਈ
‘ਆਪ’ ਨੇ ਅੱਜ ਦੇਸ਼ ਦੇ ਲੋਕਾਂ ਨੂੰ ਭਾਜਪਾ ਅਤੇ ਆਰਐੱਸਐੱਸ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਦੇਸ਼ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਆਰਐੱਸਐੱਸ ਅਤੇ ਭਾਜਪਾ ਵਾਲੇ ਹਮੇਸ਼ਾ ਹੀ ਰਾਖਵੇਂਕਰਨ ਦੇ ਵਿਰੋਧੀ ਰਹੇ ਹਨ। ਜੇਕਰ ਗਲਤੀ ਨਾਲ ਵੀ ਇਹ ਲੋਕ 2024 ਦੀਆਂ ਲੋਕ ਸਭਾ ਚੋਣਾਂ ਜਿੱਤ ਗਏ ਤਾਂ ਇਹ ਰਾਖਵਾਂਕਰਨ ਖਤਮ ਕਰ ਦੇਣਗੇ। ਬਾਬਾ ਸਾਹਿਬ ਦੇ ਸੰਵਿਧਾਨ ਨੂੰ ਖਤਮ ਕਰਕੇ ਭਾਜਪਾ ਦਲਿਤਾਂ, ਪੱਛੜੀਆਂ ਸ਼੍ਰੇਣੀਆਂ ਅਤੇ ਆਦਿਵਾਸੀਆਂ ਲਈ ਰਾਖਵਾਂਕਰਨ ਖਤਮ ਕਰ ਦੇਵੇਗੀ। ਭਾਜਪਾ-ਆਰਐੱਸਐੱਸ ਦੇ ਵਿਚਾਰਾਂ ਨੂੰ ਫੈਲਾਉਣ ਵਾਲਾ ਅਮਿਤ ਮਾਲਵੀਆ ਖੁੱਲ੍ਹ ਕੇ ਕਹਿ ਰਿਹਾ ਹੈ ਕਿ ਰਾਖਵਾਂਕਰਨ ਖ਼ਤਮ ਹੋਣਾ ਚਾਹੀਦਾ ਹੈ। ਹੁਣ ਤੱਕ ਭਾਜਪਾ ਨੇ ਕਈ ਰਾਜਾਂ ਵਿੱਚ ਸਰਕਾਰਾਂ ਨੂੰ ਤੋੜ ਕੇ ਆਪਣੀ ਸਰਕਾਰ ਬਣਾਈ ਹੈ। ਚੰਡੀਗੜ੍ਹ ਮੇਅਰ ਦੀ ਚੋਣ ਵਿੱਚ ਵੋਟਾਂ ਵਿੱਚ ਬੇਈਮਾਨੀ ਹੋਈ ਅਤੇ ਦਿੱਲੀ ਵਿੱਚ ਮੇਅਰ ਦੀ ਚੋਣ ਨਹੀਂ ਹੋਣ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹੁਣ ਮੋਦੀ ਜੀ ਅਤੇ ਅਮਿਤ ਸ਼ਾਹ ਜਿੰਨੇ ਮਰਜ਼ੀ ਸਪੱਸ਼ਟੀਕਰਨ ਦੇਣ, ਮਾਮਲਾ ਉਨ੍ਹਾਂ ਦੇ ਹੱਥੋਂ ਬਾਹਰ ਹੈ। ‘ਆਪ’ ਆਗੂ ਦਾ ਕਹਿਣਾ ਹੈ ਕਿ ਭਾਜਪਾ ਨੇ ਹਮੇਸ਼ਾ ਰਾਖਵੇਂਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਘ ਮੁਖੀ ਮੋਹਨ ਭਾਗਵਤ ਨੇ ਆਪਣੇ ਬਿਆਨ ’ਚ ਕਿਹਾ ਸੀ ਕਿ ਰਾਖਵਾਂਕਰਨ ਖਤਮ ਹੋਣਾ ਚਾਹੀਦਾ ਹੈ। ਇਸੇ ਤਰ੍ਹਾਂ ਆਰਐੱਸਐੱਸ ਦੇ ਸੰਯੁਕਤ ਜਨਰਲ ਸਕੱਤਰ ਮੋਹਨ ਵੈਦਿਆ ਮੁਤਾਬਕ ਰਾਖਵਾਂਕਰਨ ਵੱਖਵਾਦ ਫੈਲਾਉਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਕਹਿ ਰਹੇ ਹਨ ਕਿ ਓਬੀਸੀ ਲਈ ਕੋਈ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ।

Advertisement

Advertisement
Author Image

joginder kumar

View all posts

Advertisement
Advertisement
×