ਭਾਜਪਾ ਹਮੇਸ਼ਾ ਕਿਸਾਨਾਂ ਦੀ ਪਾਰਟੀ ਰਹੀ ਹੈ: ਅਜੈ ਮਿਸ਼ਰਾ
12:29 PM Feb 14, 2024 IST
Advertisement
ਲਖੀਮਪੁਰ ਖੀਰੀ (ਯੂਪੀ), 14 ਫਰਵਰੀ
ਕਿਸਾਨਾਂ ਦੇ ਅੰਦੋਲਨ ਦੌਰਾਨ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੇ ਅੱਜ ਕਿਹਾ ਕਿ ਭਾਜਪਾ ਹਮੇਸ਼ਾ ਕਿਸਾਨਾਂ ਦੀ ਪਾਰਟੀ ਰਹੀ ਹੈ ਅਤੇ ਉਨ੍ਹਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਯਕੀਨੀ ਬਣਾਉਣ ਲਈ ਕਈ ਵੱਡੇ ਕੰਮ ਕੀਤੇ ਹਨ। ਮੰਤਰੀ ਨੇ ਕਿਹਾ, ‘ਅਟਲ ਬਿਹਾਰੀ ਵਾਜਪਾਈ ਨੇ ਕਿਸਾਨ ਕ੍ਰੈਡਿਟ ਕਾਰਡ ਯੋਜਨਾ ਸ਼ੁਰੂ ਕੀਤੀ ਸੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਹੁੰ ਚੁੱਕਣ ਤੋਂ ਬਾਅਦ ਕਿਸਾਨ ਸਨਮਾਨ ਨਿਧੀ ਦੀ ਸ਼ੁਰੂਆਤ ਕੀਤੀ। ਕਿਸਾਨ ਸਨਮਾਨ ਨਿਧੀ ਦਾ ਲਾਭ 12 ਕਰੋੜ ਤੋਂ ਵੱਧ ਕਿਸਾਨ ਪਰਿਵਾਰਾਂ ਨੂੰ ਮਿਲਿਆ ਹੈ। ਸਾਡੀ ਸਰਕਾਰ ਨੇ ਮਿੱਟੀ ਪਰਖ ਦਾ ਕੰਮ ਸ਼ੁਰੂ ਕੀਤਾ, ਖਾਦਾਂ ਅਤੇ ਬੀਜਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ। ਕਿਸਾਨਾਂ ਦੇ ਜੀਵਨ ਵਿੱਚ ਸਕਾਰਾਤਮਕ ਤਬਦੀਲੀਆਂ ਲਿਆਉਣ ਲਈ ਸੜਕਾਂ, ਬਿਜਲੀ, ਪਾਣੀ, ਗੈਸ ਉਪਲਬਧ ਕਰਵਾਏ।’ ਵਰਨਣਯੋਗ ਹੈ ਕਿਸਾਨ ਅੰਦੋਲਨ ਦੌਰਾਨ ਲਖੀਮਪੁਰ ਖੀਰੀ ਹਿੰਸਾ ’ਚ ਕੇਂਦਰੀ ਮੰਤਰੀ ਦਾ ਪੁੱਤ ਆਸ਼ੀਸ਼ ਮਿਸ਼ਰਾ ਮੁੱਖ ਮੁਲਜ਼ਮ ਹੈ।
Advertisement
Advertisement
Advertisement