For the best experience, open
https://m.punjabitribuneonline.com
on your mobile browser.
Advertisement

ਭਾਜਪਾ ਪੰਜਾਬੀਆਂ ਦੀ ਪਸੰਦੀਦਾ ਪਾਰਟੀ ਬਣੀ: ਜਾਖੜ

07:48 AM May 10, 2024 IST
ਭਾਜਪਾ ਪੰਜਾਬੀਆਂ ਦੀ ਪਸੰਦੀਦਾ ਪਾਰਟੀ ਬਣੀ  ਜਾਖੜ
ਚੋਣ ਪ੍ਰਚਾਰ ਦੌਰਾਨ ਮੰਚ ’ਤੇ ਬੈਠੇ ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ ਅਤੇ ਹੋਰ।
Advertisement

ਭਗਵਾਨ ਦਾਸ ਸੰਦਲ
ਦਸੂਹਾ, 9 ਮਈ
ਇੱਥੇ ਅੱਜ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਪ੍ਰਚਾਰ ਕੀਤਾ। ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਭਾਜਪਾ ਨੂੰ ਭਾਰੀ ਬਹੁਮਤ ਨਾਲ ਜਿਤਾਉਣਾ ਜ਼ਰੂਰੀ ਹੈ। ਸਾਬਕਾ ਸੰਸਦੀ ਸਕੱਤਰ ਬੀਬੀ ਸੁਖਜੀਤ ਕੌਰ ਸਾਹੀ ਦੇ ਗ੍ਰਹਿ ਵਿਖੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆ ਸ੍ਰੀ ਜਾਖੜ ਨੇ ਕਿਹਾ ਕਿ ਵਿਰੋਧੀ ਧਿਰਾਂ ਭਾਵੇਂ ਜੋ ਮਰਜ਼ੀ ਆਖਣ ਪਰ ਹਕੀਕਤ ਵਿੱਚ ਕਾਂਗਰਸ ਅਤੇ ‘ਆਪ’ ਸਣੇ ਅਕਾਲੀ ਦਲ ਨੂੰ ਲੋਕ ਮੂੰਹ ਨਹੀਂ ਲਾ ਰਹੇ, ਜਦਕਿ ਭਾਜਪਾ ਵੱਲੋਂ ਪੰਜਾਬ ਨਾਲ ਸਬੰਧਤ ਅਨੇਕਾਂ ਹੀ ਮਸਲਿਆਂ ਦਾ ਹੱਲ ਕਰਨ ਕਾਰਨ ਅੱਜ ਭਾਜਪਾ ਪੰਜਾਬੀਆਂ ਦੀ ਪਸੰਦੀਦਾ ਪਾਰਟੀ ਬਣ ਰਹੀ ਹੈ। ਇਸ ਕਾਰਨ ਅਨੇਕਾਂ ਹੀ ਚਰਚਿਤ ਚਿਹਰੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦੀ ਸਕੱਤਰ ਬੀਬੀ ਸੁਖਜੀਤ ਕੌਰ ਸਾਹੀ, ਉਨ੍ਹਾਂ ਦੇ ਪੁੱਤਰ ਡਾ. ਹਰਸਿਮਰਤ ਸਿੰਘ ਸਾਹੀ, ਸਾਬਕਾ ਪ੍ਰਧਾਨ ਨਗਰ ਕੌਂਸਲ ਦਸੂਹਾ ਅਤੇ ਹਲਕਾ ਮਜੀਠਾ ਤੋਂ ਸਾਬਕਾ ਵਿਧਾਇਕ ਰਣਜੀਤ ਸਿੰਘ ਵਰਿਆਮ ਨੰਗਲ ਸਾਥੀਆਂ ਸਣੇ ਭਾਜਪਾ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਤੋਂ ਇਲਾਵਾ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਗੁਰਮੀਤ ਸਿੰਘ ਸ਼ਹਿਜ਼ਾਦਾ, ਜਗਦੀਸ਼ ਰਾਜ, ਜਿੰਮੀ ਰੰਧਾਵਾ ਵੀ ਸ਼ਾਮਲ ਹਨ। ਬੀਬੀ ਸਾਹੀ ਦੇ ਸੱਟ ਲੱਗਣ ਕਾਰਨ ਉਹ ਜਲੰਧਰ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

Advertisement

ਦਸੂਹਾ ਭਾਜਪਾ ਵਿੱਚ ਮੁੜ ਧੜੇਬੰਦੀ ਉੱਭਰੀ

ਇਥੇ ਬੀਬੀ ਸਾਹੀ ਦੇ ਗ੍ਰਹਿ ਵਿਖੇ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਚੋਣ ਪ੍ਰਚਾਰ ਅਤੇ ਬੀਬੀ ਸਾਹੀ ਦੀ ਮੁੜ ਘਰ ਵਾਪਸੀ ਲਈ ਉਲੀਕੇ ਪ੍ਰੋਗਰਾਮ ਵਿੱਚ ਭਾਜਪਾ ਦੀ ਸਥਾਨਕ ਧੜੇਬੰਦੀ ਭਾਰੂ ਰਹੀ। ਇਸ ਪ੍ਰੋਗਰਾਮ ਵਿੱਚ ਭਾਜਪਾ ਦੇ ਸੀਨੀਅਰ ਆਗੂ ਰਵਿੰਦਰ ਰਵੀ ਸ਼ਿੰਗਾਰੀ ਦੇ ਧੜੇ ਵੱਲੋਂ ਸ਼ਮੂਲੀਅਤ ਨਹੀਂ ਕੀਤੀ ਗਈ।

Advertisement
Author Image

joginder kumar

View all posts

Advertisement
Advertisement
×