ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੂਬੇ ਵਿੱਚ ਬਹੁਮਤ ਗੁਆ ਚੁੱਕੀ ਹੈ ਭਾਜਪਾ: ਅਸ਼ੋਕ ਅਰੋੜਾ

08:34 AM May 09, 2024 IST
ਦਬਖੇੜੀ ਨਿਵਾਸੀਆਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਉਂਦੇ ਹੋਏ ਸਾਬਕਾ ਮੰਤਰੀ ਅਸ਼ੋਕ ਅਰੋੜਾ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 8 ਮਈ
ਸਾਬਕਾ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਅਸ਼ੋਕ ਅਰੋੜਾ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਨੈਤਿਕਤਾ ਦੇ ਆਧਾਰ ’ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ। ਜੇ ਮੁੱਖ ਮੰਤਰੀ ਨੈਤਿਕਤਾ ਦੇ ਆਧਾਰ ’ਤੇ ਅਸਤੀਫਾ ਨਹੀਂ ਦਿੰਦੇ ਤਾਂ ਰਾਜਪਾਲ ਨੂੰ ਤੁਰੰਤ ਪ੍ਰਭਾਵ ਨਾਲ ਸਰਕਾਰ ਬਰਖਾਸਤ ਕਰ ਕੇ ਰਾਸ਼ਟਰਪਤੀ ਕਾਲ ਲਾਗੂ ਕਰਨ ਦੀ ਸਿਫਾਰਸ਼ ਕਰਨੀ ਚਾਹੀਦੀ ਹੈ। ਵਿਧਾਨ ਸਭਾ ਦੇ ਸਾਬਕਾ ਸਪੀਕਰ ਅਸ਼ੋਕ ਅਰੋੜਾ ਨੇ ਕਿਹਾ ਕਿ ਕਾਂਗਰਸ ਦੇ 30, ਜਜਪਾ ਦੇ 10 ਤੇ ਇਨੈਲੋ ਦਾ ਇਕ ਵਿਧਾਇਕ ਭਾਜਪਾ ਖ਼ਿਲਾਫ਼ ਹਨ। ਹਰਿਆਣਾ ਵਿਧਾਨ ਸਭਾ ਦੇ ਮੈਂਬਰਾਂ ਦੀ ਗਿਣਤੀ 88 ਹੈ ਜਦਕਿ ਭਾਜਪਾ ਕੋਲ 43 ਵਿਧਾਇਕਾਂ ਦਾ ਸਮਰਥਨ ਹੈ। ਇਸ ਤਰ੍ਹਾਂ ਭਾਜਪਾ ਸਦਨ ਦਾ ਭਰੋਸਾ ਗੁਆ ਚੁੱਕੀ ਹੈ। ਅਜਿਹੀ ਸਰਕਾਰ ਨੂੰ ਸੱਤਾ ਵਿਚ ਰਹਿਣ ਦਾ ਕੋਈ ਅਧਿਕਾਰ ਨਹੀਂ। ਉਨ੍ਹਾਂ ਦੁਹਰਾਇਆ ਕਿ ਅਜਿਹੀ ਸਰਕਾਰ ਨੂੰ ਸੱਤਾ ਵਿਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ। ਸਰਕਾਰ ਨੂੰ ਬਰਖਾਸਤ ਕਰ ਕੇ ਰਾਸ਼ਟਰਪਤੀ ਰਾਜ ਲਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ। ਭਾਜਪਾ ਦੇ ਮੰਤਰੀਆਂ ਅਤੇ ਸੰਸਦ ਮੈਬਰਾਂ ਨੂੰ ਪਿੰਡਾਂ ਵਿਚ ਨਹੀਂ ਵੜਨ ਦਿੱਤਾ ਜਾ ਰਿਹਾ। ਇਹੀ ਕਾਰਨ ਹੈ ਕਿ ਲੋਕ ਭਾਵਨਾਵਾਂ ਦਾ ਸਤਕਾਰ ਕਰਦਿਆਂ ਤਿੰਨ ਆਜ਼ਾਦ ਵਿਧਾਇਕਾਂ ਨੇ ਵੀ ਇਸ ਸਰਕਾਰ ਤੋਂ ਸਮਰਥਨ ਵਾਪਸ ਲੈ ਲਿਆ ਹੈ।
ਅਰੋੜਾ ਨੇ ਕਿਹਾ ਕਿ ਅੱਜ ਪੂਰੇ ਸੂਬੇ ਵਿਚ ‘ਇੰਡਿਆ’ ਗੱਠਜੋੜ ਦੇ ਹੱਕ ਵਿਚ ਹਵਾ ਚਲ ਰਹੀ ਹੈ। ਕਰਨਾਲ ਵਿਧਾਨ ਸਭਾ ਹਲਕੇ ਤੇ ਸੂਬੇ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ ’ਤੇ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ। ਇਸ ਮੌਕੇ ਪਿੰਡ ਦਬਖੇੜੀ ਨਿਵਾਸੀ ਰਾਹੁਲ ਫੌਜੀ, ਪ੍ਰਿੰਸ, ਪ੍ਰਗਟ ਸਿੰਘ, ਵਿਕਰਮ, ਸੂਰਜ ਆਦਿ ਨੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ।

Advertisement

ਸੂਬੇ ਵਿੱਚ ਤੁਰੰਤ ਪ੍ਰਭਾਵ ਨਾਲ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ: ਗੁਪਤਾ

ਪਿਹੋਵਾ (ਸਤਪਾਲ ਰਾਮਗੜ੍ਹੀਆ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੁਰੂਕਸ਼ੇਤਰ ਲੋਕ ਸਭਾ ਹਲਕੇ ਤੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਡਾ. ਸੁਸ਼ੀਲ ਕੁਮਾਰ ਗੁਪਤਾ ਨੇ ਕਿਹਾ ਕਿ ਭਾਜਪਾ ਅਤੇ ਜਜਪਾ ਹਰਿਆਣਾ ’ਚ ਆਪਣਾ ਆਧਾਰ ਗੁਆ ਚੁੱਕੀਆਂ ਹਨ ਜਿਸ ਕਾਰਨ ਹੁਣ ਸਰਕਾਰ ਘੱਟ ਗਿਣਤੀ ਵਿੱਚ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਤੁਰੰਤ ਪ੍ਰਭਾਵ ਨਾਲ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ ਅਤੇ ਸਰਕਾਰ ਨੂੰ ਭੰਗ ਕਰਕੇ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣ। ਡਾ. ਸੁਸ਼ੀਲ ਗੁਪਤਾ ਸ਼ਾਸਤਰੀ ਕਲੋਨੀ ਵਿੱਚ ਕਰਵਾਏ ਗਏ ਇਕ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਹੁਣ ‘ਇੰਡੀਆ’ ਗਠਜੋੜ ਨੂੰ ਲਿਆਉਣਾ ਚਾਹੁੰਦੇ ਹਨ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਮਨਦੀਪ ਚੱਠਾ, ਸਾਬਕਾ ਮੰਤਰੀ ਬਲਬੀਰ ਸੈਣੀ, ਗੁਰਪ੍ਰੀਤ ਰਾਮਗੜ੍ਹੀਆ, ਜਗਦੀਸ਼ ਰਾਠੀ ਤੇ ਹੋਰ ਹਾਜ਼ਰ ਸਨ।

Advertisement
Advertisement
Advertisement