ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਨੇ ਗ਼ਰੀਬਾਂ ਦੀ ਹਾਲਤ ਤਰਸਯੋਗ ਬਣਾਈ: ਵੜਿੰਗ

08:35 AM May 22, 2024 IST
ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਸੂਦ

ਪੱਤਰ ਪ੍ਰੇਰਕ
ਅਮਲੋਹ, 21 ਮਈ
ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਕਿਹਾ ਕਿ ਕੇਂਦਰ ਵਿੱਚ 10 ਸਾਲਾਂ ਤੋਂ ਕਾਬਜ਼ ਭਾਜਪਾ ਸਰਕਾਰ ਵੱਲੋਂ ਮਹਿੰਗਾਈ ਵਿਚ ਭਾਰੀ ਵਾਧਾ ਕੀਤਾ ਹੈ। ਇਸ ਕਾਰਨ ਅੱਜ ਗ਼ਰੀਬ ਦੀ ਹਾਲਤ ਦਰਸਯੋਗ ਬਣੀ ਹੋਈ ਹੈ। ਇਸ ਤੋਂ ਨਿਜਾਤ ਪਾਉਣ ਲਈ ‘ਆਪ’ ਨੂੰ ਵੋਟ ਪਾਈ ਜਾਵੇ। ਵਿਧਾਇਕ ਨੇ ਵੱਖ-ਵੱਖ ਪਿੰਡਾਂ ਤੇ ਮੁਹੱਲਿਆਂ ਵਿੱਚ ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਖ਼ਿਲਾਫ਼ ਫ਼ੈਸਲੇ ਲਏ ਹਨ। ਪੰਜਾਬ ਦਾ ਵਿਕਾਸ ਰੋਕਣ ਲਈ ਅੱਠ ਹਜ਼ਾਰ ਕਰੋੜ ਰੁਪਏ ਦੇ ਫੰਡ ਵੀ ਕੇਂਦਰ ਨੇ ਰੋਕੇ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਪੰਜਾਬ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਇਸ ਲਈ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਸੰਵਿਧਾਨ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਚੋਣ ਬਾਂਡ ਦੇ ਰੂਪ ਵਿੱਚ ਲੱਖਾਂ ਕਰੋੜਾਂ ਰੁਪਏ ਵੱਡੀਆਂ ਕੰਪਨੀਆਂ ਅਤੇ ਫਰਮਾਂ ਤੋਂ ਲਏ ਗਏ ਜੋ ਭ੍ਰਿਸ਼ਟਾਚਾਰ ਨੂੰ ਜੱਗ ਜ਼ਾਹਰ ਕਰਦਾ ਹੈ।

Advertisement

Advertisement