For the best experience, open
https://m.punjabitribuneonline.com
on your mobile browser.
Advertisement

‘ਭਾਜਪਾ ਨੂੰ ਕਿਸੇ ਵੀ ਪਿੰਡ ਸ਼ਹਿਰ ਵਿੱੱਚ ਵੜਨ ਦਾ ਇਖ਼ਲਾਕੀ ਹੱਕ ਨਹੀਂ’

08:31 AM Apr 12, 2024 IST
‘ਭਾਜਪਾ ਨੂੰ ਕਿਸੇ ਵੀ ਪਿੰਡ ਸ਼ਹਿਰ ਵਿੱੱਚ ਵੜਨ ਦਾ ਇਖ਼ਲਾਕੀ ਹੱਕ ਨਹੀਂ’
ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਕਿਸਾਨ-ਮਜ਼ਦੂਰ ਆਗੂ।
Advertisement

ਸੰਤੋਖ ਗਿੱਲ
ਗੁਰੂਸਰ ਸੁਧਾਰ, 11 ਅਪਰੈਲ
ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਜਾਰੀ ਮੌਜੂਦਾ ਮੋਰਚੇ ਵਿੱਚ ਸ਼ਾਮਲ ਸਾਰੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਫ਼ੈਸਲੇ ਅਨੁਸਾਰ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਅਤੇ ਹੋਰ ਭਰਾਤਰੀ ਜਥੇਬੰਦੀਆਂ ਵੱਲੋਂ ਫ਼ਿਰਕਾਪ੍ਰਸਤ, ਫਾਸ਼ੀਵਾਦੀ ਅਤੇ ਜ਼ਾਲਮ ਭਾਰਤੀ ਜਨਤਾ ਪਾਰਟੀ ਦੀ ਚੋਣ ਮੁਹਿੰਮ ਦਾ ਤਿੱਖਾ ਵਿਰੋਧ ਕਰਨਗੀਆਂ।
ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਇਹ ਫ਼ੈਸਲਾ ਕੀਤਾ ਗਿਆ ਹੈ। ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ, ਮੀਤ ਪ੍ਰਧਾਨ ਬਲਜੀਤ ਸਿੰਘ ਸਵੱਦੀ, ਸਹਾਇਕ ਸਕੱਤਰ ਰਣਜੀਤ ਸਿੰਘ ਗੁੜ੍ਹੇ ਅਤੇ ਗੁਰਮੇਲ ਸਿੰਘ ਕੁਲਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਤਿਹਾਸਕ ਦਿੱਲੀ ਕਿਸਾਨ ਮੋਰਚੇ ਦੌਰਾਨ 750 ਕਿਸਾਨਾਂ-ਮਜ਼ਦੂਰਾਂ ਦੀਆਂ ਜਾਨਾਂ ਲੈਣ, ਮੌਜੂਦਾ ਮੋਰਚੇ ਦੌਰਾਨ ਅੱਥਰੂ ਗੈਸ ਦੇ ਗੋਲੇ, ਅੰਨ੍ਹੇਵਾਹ ਗੋਲ਼ੀਬਾਰੀ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਸ਼ਹੀਦ ਹੋਏ ਸ਼ੁਭਕਰਨ ਸਿੰਘ ਸਮੇਤ 15 ਕਿਸਾਨਾਂ-ਮਜ਼ਦੂਰਾਂ ਦੀ ਸ਼ਹਾਦਤ ਅਤੇ ਸੈਂਕੜੇ ਅੰਦੋਲਨਕਾਰੀਆਂ ਨੂੰ ਫੱਟੜ ਕਰਨ ਵਾਲੀ ਨਰਿੰਦਰ ਮੋਦੀ-ਅਮਿਤ ਸ਼ਾਹ ਦੀ ਜ਼ਾਲਮ ਭਾਜਪਾ ਨੂੰ ਕਿਸੇ ਵੀ ਪਿੰਡ ਸ਼ਹਿਰ ਵਿਚ ਵੜਨ ਦਾ ਇਖ਼ਲਾਕੀ ਹੱਕ ਨਹੀਂ ਹੈ। ਕਿਸਾਨ, ਮਜ਼ਦੂਰ ਅਤੇ ਹੋਰ ਭਰਾਤਰੀ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਜਪਾ ਦੀ ਚੋਣ ਮੁਹਿੰਮ ਦਾ ਤਿੱਖਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ।
ਆਗੂਆਂ ਨੇ ਦੋਸ਼ ਲਾਇਆ ਕਿ ਪਿਛਲੇ ਸਮੇਂ ਦੌਰਾਨ ਭਾਜਪਾ ਸਮੇਤ ਹੋਰ ਸਿਆਸੀ ਪਾਰਟੀਆਂ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਸਾਬਤ ਹੋ ਚੁੱਕੀਆਂ ਹਨ ਅਤੇ ਚੋਣ ਮੁਹਿੰਮ ਦੌਰਾਨ ਸਿਆਸੀ ਪਾਰਟੀਆਂ ਤੋਂ ਸਵਾਲ ਪੁੱਛਣ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ।

Advertisement

Advertisement
Author Image

Advertisement
Advertisement
×