ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ: ਸ਼ੈਲਜਾ

08:36 AM Aug 29, 2024 IST

ਪ੍ਰਭੂ ਦਿਆਲ
ਸਿਰਸਾ, 28 ਅਗਸਤ
ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਅਤੇ ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਹੈ ਕਿ ਸੂਬੇ ਦੀ ਭਾਜਪਾ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਭਾਜਪਾ ਨੇ ਪਿਛਲੇ 10 ਸਾਲਾਂ ਤੋਂ ਲੋਕਾਂ ਨੂੰ ਗੁੰਮਰਾਹ ਕਰਕੇ ਰਾਜ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਡਬਲ ਇੰਜਣ ਸਰਕਾਰ ਦੌਰਾਨ ਵੱਡੇ ਘੁਟਾਲੇ ਹੋਏ ਹਨ ਪਰ ਕਿਸੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਕੁਮਾਰੀ ਸ਼ੈਲਜਾ ਨੇ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਜਦੋਂ ਵੀ ਕੋਈ ਚੋਣ ਆਉਂਦੀ ਹੈ ਤਾਂ ਭਾਜਪਾ ਧਰਮ ਦੇ ਨਾਂ ’ਤੇ ਝੂਠੇ ਐਲਾਨ ਕਰਕੇ ਲੋਕਾਂ ਨੂੰ ਭਰਮਾਉਣ ਦਾ ਕੰਮ ਕਰਦੀ ਹੈ। ਹੁਣ ਭਾਜਪਾ ਸਰਕਾਰ ਦਾਅਵਾ ਕਰ ਰਹੀ ਹੈ ਕਿ 1.50 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਜਦੋਂਕਿ ਅੱਜ ਵੀ ਵਿਭਾਗਾਂ ’ਚ ਦੋ ਲੱਖ ਦੇ ਕਰੀਬ ਅਸਾਮੀਆਂ ਖਾਲੀ ਪਈਆਂ ਹਨ। ਗਰੀਬ ਪਰਿਵਾਰਾਂ ਨੂੰ ਰਸੋਈ ਗੈਸ ਸਿਲੰਡਰ 500 ਰੁਪਏ ਵਿੱਚ ਦੇਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ। ਗਰੀਬਾਂ ਨੂੰ ਸੌ-ਸੌ ਗਜ਼ ਦੇ ਪਲਾਟ ਨਹੀਂ ਦਿੱਤੇ ਗਏ, ਜਦਕਿ 30-30 ਗਜ਼ ਦੇ ਪਲਾਟ ਬਦਲੇ ਲੋਕਾਂ ਤੋਂ ਕੀਮਤ ਵਸੂਲੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਦੀ ਆਮਦਨ ਦੀ ਥਾਂ ਖਰਚੇ ਦੁੱਗਣੇ ਕੀਤੇ ਗਏ ਹਨ। ਸਰਕਾਰ ਇਹ ਵੀ ਦਾਅਵਾ ਕਰਦੀ ਕਿ ਉਸ ਨੇ ਘੱਟੋ-ਘੱਟ ਸਮਰਥਨ ਮੁੱਲ ’ਤੇ 14 ਫਸਲਾਂ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ ਪਰ ਜ਼ਮੀਨੀ ਸਥਿਤੀ ਵੱਖਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ’ਤੇ ਲੋਕਾਂ ਨੂੰ ਦਿੱਤੀ ਹਰ ਗਾਰੰਟੀ ਪੂਰੀ ਕੀਤੀ ਜਾਵੇਗੀ।

Advertisement

Advertisement