ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿੱਖਾਂ ਵਿਰੁੱਧ ਨਫਰਤੀ ਪ੍ਰਚਾਰ ਬੰਦ ਕਰਵਾਏ ਭਾਜਪਾ: ਗੜ੍ਹਦੀਵਾਲਾ

07:56 AM Mar 29, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 28 ਮਾਰਚ
ਸ਼੍ਰੋਮਣੀ ਯੂਥ ਅਕਾਲੀ ਦਲ ਦੇ ਸਾਬਕਾ ਮੀਤ ਪ੍ਰਧਾਨ ਜਰਨੈਲ ਸਿੰਘ ਗੜ੍ਹਵੀਵਾਲਾ ਨੇ ਭਾਰਤੀ ਜਨਤਾ ਪਾਰਟੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਦਾ ਆਈਟੀਸੈੱਲ ਸਿੱਖਾਂ ਪ੍ਰਤੀ ਨਫਰਤੀ ਪ੍ਰਚਾਰ ਕਰਨ ਵਿੱਚ ਡਟਿਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਤੋੜ ਵਿਛੋੜਾ ਕਰਨ ਤੋਂ ਬਾਅਦ ਅਕਾਲੀ ਆਗੂਆਂ ਨੇ ਭਾਜਪਾ ਵਿਰੁੱਧ ਸਿਆਸੀ ਜੰਗ ਤੇਜ਼ ਕਰ ਦਿੱਤੀ ਹੈ। ਇੱਥੋਂ ਜਾਰੀ ਕੀਤੇ ਗਏ ਪ੍ਰੈੱਸ ਬਿਆਨ ਵਿੱਚ ਯੂਥ ਅਕਾਲੀ ਦਲ ਦੇ ਆਗੂ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਦੋਸ਼ ਲਾਇਆ ਕਿ ਖੁਦ ਨੂੰ ਦੇਸ਼ ਭਗਤ ਕਹਾਉਣ ਵਾਲੀ ਭਾਰਤੀ ਜਨਤਾ ਪਾਰਟੀ ਸਿੱਖ ਕੌਮ ਨੂੰ ਹੀ ਬਦਨਾਮ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬੀ ਵਿੱਚ ਕਿਤਾਬਚਾ ਛਪਵਾ ਕਿ ਇਹ ਦੱਸਣ ਦਾ ਯਤਨ ਕਰ ਰਹੇ ਹਨ ਕਿ ਉਨ੍ਹਾਂ ਦੀ ਸਿੱਖ ਭਾਈਚਾਰੇ ਨਾਲ ਸਾਂਝ ਬੜੀ ਗੂੜੀ ਹੈ ਪਰ ਦੂਜੇ ਪਾਸੇ ਭਾਜਪਾ ਨਾਲ ਸਬੰਧਤ ਸ਼ੋਸ਼ਲ ਮੀਡੀਆ ਦੇ ਪਲੇਟਫਾਰਮਾਂ ਤੋਂ ਸਿੱਖਾਂ ਨੂੰ ਅਤਿਵਾਦੀ, ਵੱਖਵਾਦੀ ਅਤੇ ਦੇਸ਼ ਧ੍ਰੋਹੀ ਦੱਸਿਆ ਜਾ ਰਿਹਾ ਹੈ। ਜਰਨੈਲ ਸਿੰਘ ਗੜ੍ਹਦੀਵਾਲਾ ਨੇ ਭਾਜਪਾ ਨਾਲੋਂ ਸਿਆਸੀ ਤੌਰ ’ਤੇ ਕੀਤੇ ਗਏ ਤੋੜ ਵਿਛੌੜੇ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ 2024 ਦੀ ਚੋਣਾਂ ਵਿੱਚ ਸ਼ਾਨਦਾਰ ਨਤੀਜੇ ਦੇਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਵਾਸਤੇ ਉਠਾਏ ਮਸਲਿਆਂ ਦੇ ਸਬੰਧੀ ਬੀਜੇਪੀ ਨੇ ਪਿੱਠ ਦਿਖਾਈ ਹੈ, ਪੰਜਾਬ ਦੇ ਲੋਕ ਇਸ ਗੱਲੋਂ ਭਲੀ ਭਾਂਤ ਜਾਣੂ ਹਨ।

Advertisement

Advertisement
Advertisement